ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਸਥਿਤ NRI ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਪਰਿਵਾਰ ਨੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਵਿਆਹ ਸਮਾਗਮ ‘ਚ ਸ਼ਰਾਬ ਠੇਕੇ ਦੇ ਕਰਿੰਦਿਆਂ ਵੱਲੋਂ ਕੁੱਟਮਾਰ ਤੇ ਫਾਇਰਿੰਗ ਕੀਤੀ ਗਈ ਸੀ।ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੰਵਰਦੀਪ ਸਿੰਘ ਤੇ ਜਸਕਿਰਣ ਸੰਧੂ ਸਮੇਤ ਬਾਕੀ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਐੱਨਆਰਆਈਜ਼ ਨੂੰ ਭਰੋਸਾ ਦਿਵਾਇਆ ਕਿ NRI ਪੂਰੇ ਪੰਜਾਬ ‘ਚ ਸੁਰੱਖਿਅਤ ਹਨ।ਉਨਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ।