ਫਗਵਾੜਾ ਦੇ ਸਿਵਲ ਹਸਪਤਾਲ ‘ਚ ਉਸ ਵੇਲੇ ਹੰਗਾਮਾ ਹੋਇਆ ਜਦੋਂ ਕੁਝ ਲੋਕਾਂ ਨੇ ਉਥੋਂ ਦੇ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਇਹ ਲੋਕ ਟ੍ਰੇਨ ਹਾਦਸੇ ‘ਚ ਜ਼ਖਮੀ ਵਿਅਕਤੀ ਦੀ ਮੌਤ ਤੋਂ ਨਾਰਾਜ਼ ਸੀ। ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਵੱਲੋਂ ਹਸਪਤਾਲ ‘ਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ।ਉਧਰ ਇਸ ਸਾਰੇ ਮਾਮਲੇ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਕਮ ਨਿਗਮ ਕਮਿਸ਼ਨਰ ਮੈਡਮ ਨੈਯਣ ਜੱਸਲ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਸਪਤਾਲ ਦੇ ਸਟਾਫ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾਰਕੁੱਟ ਕਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਹੀ ਧਰਨਾ ਚੁਕਿਆ ਗਿਆ ਹੈ।