ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਹੋਏ ਪ੍ਰਦਰਸ਼ਨ ਅਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਕੇਜਰੀਵਾਲ ਨੇ ਆਪਣੇ ਪੋਸਟ ਵਿੱਚ ਲਿਖਿਆ ਕਿ,”ਜੰਤਰ-ਮੰਤਰ ‘ਤੇ ਦੇਸ਼ ਦਾ ਸਾਰਾ ਨੌਜਵਾਨ ਲੱਖਾਂ ਦੀ ਗਿਣਤੀ ਵਿੱਚ ਇਕੱਠਾ ਹੋਇਆ ਹੈ। ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਵਾ ਰਹੀ ਹੈ। ਇਹ ਠੀਕ ਨਹੀਂ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ, ਜੋ ਨਿਆਂ ਮੰਗਣ ਲਈ ਸੜਕਾਂ ‘ਤੇ ਉਤਰੇ ਹਨ। ਅਹੰਕਾਰ ਛੱਡੋ ਅਤੇ ਉਨ੍ਹਾਂ ਦੀ ਗੱਲ ਸੁਣੋ।”
हमारे बच्चों पर लाठी चार्ज कर रहे हैं, आँसू गैस के गोले छोड़े जा रहे हैं।
ऐसा लगता है कि मोदी जी ने शिक्षा व्यवस्था और परीक्षा व्यवस्था ठीक करने की बजाय देश के युवाओं पर सीधे हमला बोल दिया है।
युवा मोदी जी का अहंकार कतई बर्दाश्त नहीं करेंगे।
— Arvind Kejriwal (@ArvindKejriwal) July 20, 2026
ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਜੰਤਰ-ਮੰਤਰ ਤੋਂ ਸੰਸਦ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਤਣਾਅ ਦੀ ਸਥਿਤੀ ਬਣ ਗਈ ਸੀ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਰੋਕਣ ਲਈ ਕਾਰਵਾਈ ਕੀਤੀ, ਜਿਸ ਦੀਆਂ ਕਈ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਕੇਜਰੀਵਾਲ ਨੇ ਆਪਣੇ ਪੋਸਟ ਰਾਹੀਂ ਸਰਕਾਰ ਨੂੰ ਨੌਜਵਾਨਾਂ ਦੀਆਂ ਮੰਗਾਂ ‘ਤੇ ਗੱਲਬਾਤ ਕਰਨ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਮਸਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆਵਾਂ ਦਾ ਦੌਰ ਜਾਰੀ ਹੈ।