Sonam Wangchuk Hunger Strike Ends : ਲਗਭਗ ਤਿੰਨ ਹਫ਼ਤਿਆਂ ਤੋਂ ਜੰਤਰ-ਮੰਤਰ ‘ਤੇ ਭੁੱਖ ਹੜਤਾਲ ਕਰ ਰਹੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਆਖ਼ਿਰਕਾਰ ਆਪਣਾ ਅਨਸ਼ਨ ਖਤਮ ਕਰ ਦਿੱਤਾ ਹੈ। ਇਹ ਫੈਸਲਾ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਤੀਨਿਧੀਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ। ਵਾਂਗਚੁਕ 28 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਸੀ, ਉਨ੍ਹਾਂ ਦੇ ਨਾਲ ਏਆਈਐਸਏ ਦੇ ਤਿੰਨ ਮੈਂਬਰਾਂ ਸਮੇਤ ਹੋਰ ਲੋਕ ਵੀ ਸਨ। CJP ਆਗੂਆਂ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਗੱਲਬਾਤ ਸ਼ੁਰੂ ਕਰਨ ਤੋਂ ਬਾਅਦ ਲਿਆ ਗਿਆ ਹੈ।
ਐਤਵਾਰ ਨੂੰ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਕਿਹਾ ਸੀ ਕਿ ਜੇਕਰ ਰਾਜਨੀਤਿਕ ਪਾਰਟੀਆਂ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਸਿੱਖਿਆ ਖੇਤਰ ਵਿੱਚ ਜਵਾਬਦੇਹੀ ਦਾ ਮੁੱਦਾ ਉਠਾਉਣ ਦਾ ਵਾਅਦਾ ਕਰਦੀਆਂ ਹਨ, ਤਾਂ ਵਾਂਗਚੁਕ ਆਪਣਾ ਵਰਤ ਖਤਮ ਕਰ ਦੇਣਗੇ। ਉਸਨੇ ਇਹ ਵੀ ਕਿਹਾ ਕਿ ਵਾਂਗਚੁਕ ਚਾਹੁੰਦੇ ਸਨ ਕਿ “ਚਲੋ ਸੰਸਦ” ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇ।
आज सुबह पहली बार प्रदर्शनकारियों की ओर से सरकार के साथ बातचीत करने का प्रस्ताव आया और सुबह 11:50 AM से ही हमारी बातचीत जारी है।
सौहार्दपूर्ण वातावरण में मुलाकात हुई। उनके डेलीगेशन के साथ विस्तार से पहले मौखिक चर्चा हुई और उनके द्वारा लगभग 4 बजे मुझे लिखित याचिका दी गई।
मैंने… pic.twitter.com/HLCl20RBSp
— Jagat Prakash Nadda (@JPNadda) July 20, 2026
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੈਪ੍ਰਕਾਸ਼ ਨੱਡਾ ਨੇ ਐਕਸ ‘ਤੇ ਟਵੀਟ ਕੀਤਾ ਕਿ ਅੱਜ ਸਵੇਰੇ, ਪਹਿਲੀ ਵਾਰ, ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨਾਲ ਗੱਲਬਾਤ ਦਾ ਪ੍ਰਸਤਾਵ ਰੱਖਿਆ, ਅਤੇ ਸਾਡੀਆਂ ਚਰਚਾਵਾਂ ਸਵੇਰੇ 11:50 ਵਜੇ ਤੋਂ ਜਾਰੀ ਰਹੀ। ਮੀਟਿੰਗ ਇੱਕ ਸੁਹਿਰਦ ਮਾਹੌਲ ਵਿੱਚ ਹੋਈ। ਉਨ੍ਹਾਂ ਦੇ ਵਫ਼ਦ ਨਾਲਚਰਚਾ ਹੋਈ, ਅਤੇ ਉਨ੍ਹਾਂ ਨੇ ਸ਼ਾਮ 4 ਵਜੇ ਦੇ ਕਰੀਬ ਮੈਨੂੰ ਇੱਕ ਲਿਖਤੀ ਮੰਗ ਪੱਤਰ ਸੌਂਪਿਆ।
ਸਰਕਾਰ ਅਤੇ ਕਾਕਰੋਚਾਂ ਵਿਚਕਾਰ ਗੱਲਬਾਤ ਸ਼ੁਰੂ
ਦੱਸ ਦਈਏ ਕਿ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਸੀਜੇਪੀ ਨਾਲ ਗੱਲਬਾਤ ਸ਼ੁਰੂ ਕੀਤੀ। ਪਾਰਟੀ ਦੇ ਬੁਲਾਰੇ ਸੌਰਵ ਦਾਸ ਅਤੇ ਨੇਤਾ ਆਸ਼ੂਤੋਸ਼ ਰੰਕਾ ਨੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ। ਸੀਜੇਪੀ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਪੱਸ਼ਟ ਹਨ ਅਤੇ ਸਰਕਾਰ ਨੂੰ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
🚨#ImportantAnnouncement: @AshutoshRanka and I have been at J.P. Nadda’s residence since 12 noon. The demands have been conveyed, including immediate resignation/sacking of Dharmendra Pradhan.
The Minister assured us he will discuss this at the appropriate level. However, no… pic.twitter.com/vzLluczbkV
— Saurav Das (@SauravDassss) July 20, 2026
ਕਾਕਰੋਚਾਂ ਨੇ ਸਰਕਾਰ ਅੱਗੇ ਤਿੰਨ ਮੰਗਾਂ ਰੱਖੀਆਂ
ਸੀਜੇਪੀ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਇਨ੍ਹਾਂ ਵਿੱਚ ਧਰਮਿੰਦਰ ਪ੍ਰਧਾਨ ਦਾ ਅਸਤੀਫਾ, ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਲਈ ਮੁਆਵਜ਼ਾ ਅਤੇ ਸੋਨਮ ਵਾਂਗਚੁਕ ਦੀ ਤੁਰੰਤ ਰਿਹਾਈ ਸ਼ਾਮਲ ਹੈ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ‘ਤੇ ਢੁਕਵੇਂ ਪੱਧਰ ‘ਤੇ ਚਰਚਾ ਕਰਨਗੇ। ਹਾਲਾਂਕਿ, ਅਜੇ ਤੱਕ ਕੋਈ ਵਾਅਦਾ ਨਹੀਂ ਕੀਤਾ ਗਿਆ ਹੈ। ਦਾਸ ਨੇ ਅੱਗੇ ਚੇਤਾਵਨੀ ਦਿੱਤੀ, “ਸ਼ਾਂਤਮਈ ਪ੍ਰਦਰਸ਼ਨਕਾਰੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਆਰਾਮ ਨਹੀਂ ਕਰਨਗੇ।