ਨਵੀਂ ਦਿੱਲੀ: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਸਫ਼ਦਰਜੰਗ ਹਸਪਤਾਲ ਵਿੱਚ ਆਪਣੇ ਅਨਸ਼ਨ ਦੇ 23ਵੇਂ ਦਿਨ ਵੀ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹੱਥ ਨਾਲ ਲਿਖੇ ਇੱਕ ਨੋਟ ਵਿੱਚ ਕਿਹਾ ਕਿ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਹੋ ਰਹੀ ਕਥਿਤ ਸਖ਼ਤੀ ਅਤੇ ਬਦਸਲੂਕੀ ਨੂੰ ਦੇਖਦਿਆਂ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ।
ਵਾਂਗਚੁਕ ਨੇ ਆਪਣੇ ਨੋਟ ਵਿੱਚ ਲਿਖਿਆ, ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਹੋ ਰਹੀ ਬੇਰਹਿਮੀ ਦੇ ਮੱਦੇਨਜ਼ਰ, ਮੈਂ ਆਪਣਾ ਵਰਤ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਯੁਵਾ ਆਗੂਆਂ ਨੂੰ ਸੰਸਦ ਭਵਨ ਵਿੱਚ ਸੰਸਦ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਜਾਂ ਮੈਨੂੰ ਇੱਥੇ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ।”
Day #23
I’ll continue my fast……….. pic.twitter.com/rfohA8iMkx— Sonam Wangchuk (@Wangchuk66) July 20, 2026
ਵਾਂਗਚੁਕ ਨੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਸ ਗੱਲ ਤੋਂ ਬਹੁਤ ਪ੍ਰਭਾਵਿਤ ਅਤੇ ਭਾਵੁਕ ਹਨ ਕਿ ਲਗਾਤਾਰ ਉਕਸਾਵੇ ਦੇ ਬਾਵਜੂਦ ਵੀ ਨੌਜਵਾਨਾਂ ਨੇ ਸ਼ਾਂਤੀ ਅਤੇ ਸਬਰ ਬਣਾਈ ਰੱਖਿਆ ਹੈ।ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਹੱਲ ਅੱਜ ਜਾਂ ਕੱਲ੍ਹ ਹੀ ਕੱਢਿਆ ਜਾਵੇ ਅਤੇ ਵਿਦਿਆਰਥੀਆਂ ਨੂੰ ਸੰਸਦ ਦੇ ਸਾਹਮਣੇ ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਰੱਖਣ ਦਾ ਮੌਕਾ ਦਿੱਤਾ ਜਾਵੇ।
ਸੋਨਮ ਵਾਂਗਚੁਕ ਨੇ ਆਸ ਜਤਾਈ ਕਿ ਨੌਜਵਾਨ ਪ੍ਰਦਰਸ਼ਨਕਾਰੀ ਕੱਲ੍ਹ ਵੀ ਅੱਜ ਵਾਂਗ ਧੀਰਜ, ਸੰਜਮ ਅਤੇ ਸਹਿਣਸ਼ੀਲਤਾ ਦਾ ਪ੍ਰਦਰਸ਼ਨ ਕਰਨਗੇ। ਇਹ ਨੋਟ ਸਫ਼ਦਰਜੰਗ ਹਸਪਤਾਲ ਤੋਂ ਜਾਰੀ ਕੀਤਾ ਗਿਆ ਹੈ, ਜਿੱਥੇ ਉਹ ਅਨਸ਼ਨ ‘ਤੇ ਹਨ।ਫਿਲਹਾਲ ਦਿੱਲੀ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ ਅਤੇ ਨੌਜਵਾਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਲਗਾਤਾਰ ਜਾਰੀ ਹੈ।