ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਲੋਕ ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ।
ਸੀਐਮ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਇਸ ਦੌਰਾਨ ਕਈ ਮਹੱਤਵਪੂਰਨ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਸੈਸ਼ਨ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਭੋਜਨ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਯੋਗ ਪਰਿਵਾਰਾਂ ਦਾ ਨਾਮ ਹਾਲੇ ਤੱਕ ਸੂਚੀ ਵਿੱਚ ਨਹੀਂ ਹੈ, ਉਹ ਹੁਣ ਅਰਜ਼ੀ ਦੇ ਕੇ ਆਪਣਾ ਨਾਮ ਸ਼ਾਮਲ ਕਰਵਾ ਸਕਣਗੇ। ਇਨ੍ਹਾਂ ਰਾਸ਼ਨ ਕਾਰਡਾਂ ਰਾਹੀਂ ਹਰ ਵਿਅਕਤੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਸੀ.ਐੱਮ. ਨੇ ਦੱਸਿਆ ਕਿ 10 ਲੱਖ ਨਵੇਂ ਰਾਸ਼ਨ ਕਾਰਡ ਬਣ ਰਹੇ ਹਨ। ਜਿਨ੍ਹਾਂ ਯੋਗ ਪਰਿਵਾਰਾਂ ਦਾ ਨਾਮ ਹਾਲੇ ਤੱਕ ਸੂਚੀ ਵਿੱਚ ਨਹੀਂ ਹੈ, ਉਹ ਹੁਣ ਅਰਜ਼ੀ ਦੇ ਕੇ ਆਪਣਾ ਨਾਮ ਸ਼ਾਮਲ ਕਰਵਾ ਸਕਣਗੇ। ਇਹ ਉਹ ਕਾਰਡ ਹੋਣਗੇ ਜਿਨ੍ਹਾਂ ਰਾਹੀਂ ਹਰ ਵਿਅਕਤੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ” ‘ਮੇਰੀ ਰਸੋਈ ਯੋਜਨਾ’ ਤਹਿਤ ਸਰ੍ਹੋਂ ਦਾ ਤੇਲ, ਹਲਦੀ ਅਤੇ ਨਮਕ ਵੱਖਰੇ ਤੌਰ ‘ਤੇ ਮਿਲਣਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 40 ਲੱਖ ਯੋਗ ਪਰਿਵਾਰਾਂ ਵਿੱਚੋਂ 32 ਲੱਖ ਪਰਿਵਾਰ ਪਹਿਲਾਂ ਹੀ ‘ਮੇਰੀ ਰਸੋਈ ਯੋਜਨਾ’ ਦਾ ਲਾਭ ਲੈ ਰਹੇ ਹਨ, ਜਦਕਿ ਬਾਕੀ 8 ਲੱਖ ਪਰਿਵਾਰਾਂ ਨੂੰ ਵੀ ਇਸੇ ਮਹੀਨੇ ਯੋਜਨਾ ਵਿੱਚ ਸ਼ਾਮਲ ਕਰ ਲਿਆ ਜਾਵੇਗਾ।
ਸੀਐਮ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਯੋਗ ਲਾਭਪਾਤਰੀ ਆਨਲਾਈਨ ਵੈੱਬਸਾਈਟ ਰਾਹੀਂ ਖੁਦ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਜਾਂ ਦਖ਼ਲਅੰਦਾਜ਼ੀ ਨਹੀਂ ਚੱਲੇਗੀ। ਸਰਕਾਰ ਦਾ ਉਦੇਸ਼ ਹਰ ਹੱਕਦਾਰ ਪਰਿਵਾਰ ਤੱਕ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਹੈ।