ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਕੈਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਦੀ ਰਹਿਮ ਦੀ ਅਪੀਲ ਅਤੇ ਮਾਮਲੇ ਵਿੱਚ ਚੱਲ ਰਹੀ ਦੇਰੀ ‘ਤੇ ਸਵਾਲ ਉਠਾਏ ਗਏ ਹਨ।ਰਾਜੋਆਣਾ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।ਉਨ੍ਹਾਂ ਅੱਗੇ ਕਿਹਾ ਕਿ 31 ਮਾਰਚ, 2012 ਨੂੰ ਚੰਡੀਗੜ੍ਹ ਸੈਸ਼ਨ ਅਦਾਲਤ ਨੇ ਉਨ੍ਹਾਂ ਦੀ ਫਾਂਸੀ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਰਾਜੋਆਣਾ ਦੇ ਅਨੁਸਾਰ, ਉਨ੍ਹਾਂ ਨੇ ਆਪਣਾ ਸੰਘਰਸ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੀਤਾ ਸੀ।
ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਦੇਸ਼ ‘ਤੇ ਰਾਜ ਕਰ ਹੀ ਭਾਜਾਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ 6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।
ਉਸਨੇ 2019 ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਅਸਫਲਤਾ ਅਤੇ ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ ਲਈ ਸਮਾਂ ਦੇਣ ਵਿੱਚ ਅਸਫਲਤਾ ‘ਤੇ ਵੀ ਸਵਾਲ ਉਠਾਏ।
ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਇੱਕ ਪੱਕਾ ਅਤੇ ਜਲਦੀ ਫੈਸਲਾ ਚਾਹੁੰਦੇ ਹਨ, ਤਾਂ ਜੋ ਉਸਦੇ ਪੱਤਰ ਸੁਪਰੀਮ ਕੋਰਟ ਵਿੱਚ ਲੰਬਿਤ 41 ਤਰੀਕਾਂ ਵਾਂਗ ਇਤਿਹਾਸ ਨਾ ਬਣ ਜਾਣ।