ਦਿੱਲੀ : NEET ਪੇਪਰ ਲੀਕ ਮਾਮਲੇ ਨੂੰ ਲੈ ਕੇ 27 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੇ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ। ਵੀਰਵਾਰ ਦੇਰ ਰਾਤ ਕਰੀਬ 12:30 ਵਜੇ ਕੇਂਦਰੀ ਸਿਹਤ ਮੰਤਰੀ ਜੇ.ਪੀ ਨੱਡਾ ਅਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ, ਜਿੱਥੇ ਨੱਡਾ ਨੇ ਵਾਂਗਚੁੱਕ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਸਮਾਪਤ ਕਰਵਾਈ।
Just now in the presence of Union Ministers Sh. JP Nadda, Dr. Jitendra Singh and the senior leaders of Apex Body of Leh Ladakh I finally broke my fast after 26 days. Earlier 65 members of parliament from different political parties had visited or signed letters urging me to break… pic.twitter.com/RFCet7Oksy
— Sonam Wangchuk (@Wangchuk66) July 23, 2026
ਅਭਿਜੀਤ ਦੀਪਕੇ ਨੇ ਇਸ ਫ਼ੈਸਲੇ ਦਾ ਸਵਾਗਤ
ਭੁੱਖ ਹੜਤਾਲ ਖ਼ਤਮ ਹੋਣ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਜੰਤਰ-ਮੰਤਰ ‘ਤੇ ਚੱਲ ਰਿਹਾ ਅੰਦੋਲਨ ਜਾਰੀ ਰਹੇਗਾ ਅਤੇ ਇਹ ਉਦੋਂ ਤੱਕ ਨਹੀਂ ਰੁਕੇਗਾ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੰਦੇ।
We are relieved and grateful that Sonam sir has ended his hunger strike after 26 days.
Thank you, sir, for your extraordinary courage and sacrifice. By putting your own life on the line, you awakened the conscience of an entire nation. Your life is far too precious to this…
— Abhijeet Dipke (@abhijeet_dipke) July 23, 2026
ਸੋਨਮ ਵਾਂਗਚੁਕ ਨੇ ਸ਼ਰਤਾਂ ਬਾਰੇ ਕੀ ਕਿਹਾ?
ਸੋਨਮ ਵਾਂਗਚੁਕ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ 20 ਮਾਰਚ ਦੇ ਸੰਸਦ ਮਾਰਚ ਦੌਰਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ। ਇਸ ਤੋਂ ਇਲਾਵਾ, ਸਰਕਾਰ ਨੇ NEET ਪੇਪਰ ਲੀਕ ਮਾਮਲੇ ‘ਤੇ ਗੰਭੀਰਤਾ ਨਾਲ ਕਾਰਵਾਈ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਵਿਦਿਆਰਥੀਆਂ ਵਿਰੁੱਧ ਕੋਈ ਕੇਸ ਦਰਜ ਨਾ ਕਰਨ ਦਾ ਭਰੋਸਾ ਵੀ ਦਿੱਤਾ ਹੈ।
END OF HUNGER… BEGINNING OF ACCOUNTABILITY…!
Sonam Wangchuk ends his fast after 26 days upon getting assurance from the government and members of parliament of all political parties that the issue of accountability in the failing examination system will be discussed on the… pic.twitter.com/0C9YX5VlsL— Sonam Wangchuk (@Wangchuk66) July 24, 2026
ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦਾ 35ਵਾਂ ਦਿਨ
ਇਸ ਵੇਲੇ ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦਾ 35ਵਾਂ ਦਿਨ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਬੀਤੀ ਰਾਤ ਪ੍ਰਦਰਸ਼ਨਕਾਰੀਆਂ ਨੇ ਸੰਸਦ ਮਾਰਗ ‘ਤੇ ਲੱਗੇ ਕੁਝ ਬੈਰੀਕੇਡ ਵੀ ਤੋੜ ਦਿੱਤੇ, ਜਿਸ ਨਾਲ ਸਥਿਤੀ ਤਣਾਅਪੂਰਨ ਬਣ ਗਈ।ਇਸ ਦੇ ਨਾਲ ਹੀ CJP ਨੇ ਅੱਜ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸੰਗਠਨ ਦਾ ਕਹਿਣਾ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।