ਮੁੰਬਈ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਵਿਦਿਆਰਥੀ ਅੰਦੋਲਨ ਦੇ ਸਮਰਥਨ ਵਿੱਚ ਬਾਲੀਵੁੱਡ ਅਤੇ ਐਂਟਰਟੇਨਮੈਂਟ ਜਗਤ ਦੇ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰ ਪ੍ਰਕਾਸ਼ ਰਾਜ, ਅਦਾਕਾਰ ਪ੍ਰਿਯੰਕਾ ਚੋਪੜਾ,ਅਭਿਸ਼ੇਕ ਬੈਨਰਜੀ, ਕਾਮੇਡੀਅਨ ਸਮੇਂ ਰੈਨਾ ਤੇ ਆਇਸ਼ਾ ਖਾਨ ਸਮੇਤ ਕਈ ਕਲਾਕਾਰਾਂ ਨੇ ਵਿਦਿਆਰਥੀਆਂ ਦੀ ਇੱਕਜੁਟਤਾ ਦੀ ਸ਼ਲਾਘਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੱਤਾ।
ਪ੍ਰਕਾਸ਼ ਰਾਜ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਮੇਰੇ ਪਿਆਰੇ ਸਾਥੀਓ, ਤੁਹਾਨੂੰ ਬਹੁਤ-ਬਹੁਤ ਵਧਾਈ। ਸੋਨਮ ਵਾਂਗਚੁਕ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਲਾਮ, ਜੋ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੇ ਰਹੇ। ਤੁਸੀਂ ਸਾਬਤ ਕਰ ਦਿੱਤਾ ਕਿ ਸਰਕਾਰ ਨੂੰ ਵੀ ਗੋਡਿਆਂ ‘ਤੇ ਲਿਆਂਦਾ ਜਾ ਸਕਦਾ ਹੈ।”
Congratulations ❤️❤️❤️ my Dear Cockroaches.. Dear Sonam wangchuk sir and every single one who stood by the youth . You Have proved that you can bring a regime down to its knees . 💪💪💪 #justasking pic.twitter.com/efMYgbzxlf
— Prakash Raj (@prakashraaj) July 25, 2026
ਮਸ਼ਹੂਰ ਕਾਮੇਡੀਅਨ ਸਮੇਂ ਰੈਨਾ ਨੇ ਇੰਸਟਾਗ੍ਰਾਮ ‘ਤੇ ਸਟੋਰੀ ਪਾ ਕੇ ਲਿਖਿਆ, “ਵਿਦਿਆਰਥੀਆਂ ਨੂੰ ਹੋਰ ਤਾਕਤ ਮਿਲੇ।” ਉਨ੍ਹਾਂ ਦਾ ਇਹ ਸੰਦੇਸ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਵੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੀ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਵਿਦਿਆਰਥੀ ਅੰਦੋਲਨ ਅਤੇ ਸੋਨਮ ਵਾਂਗਚੁਕ ਨਾਲ ਸਬੰਧਤ ਪੋਸਟਾਂ ਸਾਂਝੀਆਂ ਕਰਦਿਆਂ ਨਵੀਂ ਪੀੜ੍ਹੀ ਦੀ ਪ੍ਰਸ਼ੰਸਾ ਕੀਤੀ। ਇੱਕ ਪੋਸਟ ‘ਤੇ ਉਨ੍ਹਾਂ ਨੇ ਤਾਲੀਆਂ, ਭਾਵੁਕ ਚਿਹਰੇ, ਕਾਲੇ ਚਸ਼ਮੇ ਅਤੇ ਲਾਲ ਦਿਲ ਵਾਲੇ ਇਮੋਜੀ ਸਾਂਝੇ ਕੀਤੇ, ਜਦਕਿ ਦੂਜੀ ਪੋਸਟ ਵਿੱਚ “ਇਹ ਜਿੱਤ ਨਵੀਂ ਪੀੜ੍ਹੀ ਦੀ ਹੈ” ਸੰਦੇਸ਼ ਨੂੰ ਸ਼ੇਅਰ ਕੀਤਾ।
ਇਸ ਤੋਂ ਇਲਾਵਾ ਅਦਾਕਾਰ ਵਿਜੈ ਵਰਮਾ,ਆਇਸ਼ਾ ਖਾਨ ਸਮੇਤ ਕਈ ਹੋਰ ਕਲਾਕਾਰਾਂ ਅਤੇ ਡਿਜ਼ੀਟਲ ਕ੍ਰੀਏਟਰਾਂ ਨੇ ਵੀ ਵਿਦਿਆਰਥੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਲੋੜ ‘ਤੇ ਜ਼ੋਰ ਦਿੱਤਾ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਕਲਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ।

