PM Modi Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 136ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਡਿਫੈਂਸ ਸੈਕਟਰ ਅਤੇ ਟੈਕਨਾਲੋਜੀ ‘ਤੇ ਦੁਨੀਆ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਆਪਣੇ ਹਾਲੀਆ ਇੰਡੋਨੇਸ਼ੀਆ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਦੋਵੇਂ ਦੇਸ਼ਾਂ ਵਿਚਾਲੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਅਤੇ ‘ਅਸਤਰ’ ਏਅਰ-ਟੂ-ਏਅਰ ਮਿਜ਼ਾਈਲਾਂ ਦੀ ਸਪਲਾਈ ਲਈ ਸਮਝੌਤਿਆਂ ‘ਤੇ ਦਸਤਖਤ ਹੋਏ ਹਨ। ਇਸ ਤੋਂ ਇਲਾਵਾ ਸਮੁੰਦਰੀ ਸੁਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੀ ਦੋਵੇਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ ਹੈ।
Discussing various topics during this month’s #MannKiBaat… https://t.co/3JQbPB3eYb
— Narendra Modi (@narendramodi) July 26, 2026
ਇਸ ਤੋਂ ਇਲਾਵਾ,ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 26 ਜੁਲਾਈ ਉਹ ਤਾਰੀਖ ਹੈ ਜਿਸ ਨੂੰ ਯਾਦ ਰੱਖਣ ਲਈ ਕਿਸੇ ਕੈਲੰਡਰ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤੀ ਫੌਜ ਦੀ ਬਹਾਦਰੀ, ਸ਼ੌਰਿਆ ਅਤੇ ਦੇਸ਼ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਸਾਰੇ ਸ਼ਹੀਦ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਲਿਦਾਨ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ।