ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ E20 ਪੈਟਰੋਲ ਨੀਤੀ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕੱਢਿਆ। ਹਾਲਾਂਕਿ, ਦਿੱਲੀ ਪੁਲਿਸ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ, ਜੈਸਮੀਨ ਸ਼ਾਹ ਅਤੇ ਹੋਰ ਆਗੂਆਂ ਨੂੰ ਫਿਰੋਜ਼ਸ਼ਾਹ ਰੋਡ ‘ਤੇ ਹੀ ਰੋਕ ਦਿੱਤਾ। ਇਸ ਤੋਂ ਬਾਅਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਸ ਨੇ ਦੇਸ਼ ਭਰ ਤੋਂ 2.30 ਲੱਖ ਤੋਂ ਵੱਧ ਲੋਕਾਂ ਦੀਆਂ ਦਸਤਖ਼ਤਸ਼ੁਦਾ ਚਿੱਠੀਆਂ ਅਤੇ ਅਰਜ਼ੀਆਂ ਇਕੱਠੀਆਂ ਕੀਤੀਆਂ ਹਨ। ਪਾਰਟੀ ਇਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਾ ਚਾਹੁੰਦੀ ਸੀ, ਪਰ ਪੁਲਿਸ ਵੱਲੋਂ ਮਾਰਚ ਰੋਕ ਦਿੱਤਾ ਗਿਆ।ਕੇਜਰੀਵਾਲ ਨੇ ਕਿਹਾ ਕਿ ਦੋ ਲੱਖ ਤੋਂ ਵੱਧ ਲੋਕਾਂ ਨੇ E20 ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਲਿਖੀਆਂ ਹਨ। ਉਹ ਖੁਦ ਇਹ ਚਿੱਠੀਆਂ ਸੌਂਪਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਉਨ੍ਹਾਂ ਦੱਸਿਆ ਕਿ ਸਾਰੀਆਂ ਚਿੱਠੀਆਂ ਪ੍ਰਧਾਨ ਮੰਤਰੀ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਮਿਲਣ ਲਈ ਸੁਨੇਹਾ ਵੀ ਭੇਜਿਆ ਗਿਆ ਹੈ।ਉਨ੍ਹਾਂ ਕਿਹਾ,ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਾਨੂੰ ਮਿਲਣਗੇ।
Ethanol blending is a scam on people of India.
– People should get a choice between Ethanol blend and pure petrol
– Ethanol bland should be cheaper pic.twitter.com/GgrYL3S2tV— Saurabh Bharadwaj (@Saurabh_MLAgk) August 4, 2026
“E20 ਖ਼ਿਲਾਫ਼ NEET ਅੰਦੋਲਨ ਤੋਂ ਵੀ ਵੱਡੀ ਲੜਾਈ ਲੜਨੀ ਪਵੇਗੀ”
ਧਰਨੇ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਮਰੀਕਾ ਤੋਂ ਐਥਨੋਲ ਖਰੀਦ ਰਹੀ ਹੈ ਅਤੇ ਇਸ ਨੂੰ E20 ਪੈਟਰੋਲ ਦੇ ਰੂਪ ਵਿੱਚ ਲੋਕਾਂ ‘ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦਾ ਵਿਰੋਧ ਕਰਨ ਲਈ NEET ਅੰਦੋਲਨ ਤੋਂ ਵੀ ਵੱਡਾ ਅੰਦੋਲਨ ਖੜ੍ਹਾ ਕਰਨਾ ਪਵੇਗਾ।ਕੇਜਰੀਵਾਲ ਨੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ E20 ਨੀਤੀ ਦੇ ਵਿਰੋਧ ਵਿੱਚ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।
ट्रंप के दबाव में अमेरिका से ethanol खरीदकर देश पर थोपना बंद करे मोदी सरकार | महत्वपूर्ण प्रेस वार्ता | LIVE https://t.co/3OhX4j0y9b
— Arvind Kejriwal (@ArvindKejriwal) August 4, 2026
AAP ਦੀ ਮੰਗ PMO ਦਾ ਅਧਿਕਾਰੀ ਆ ਕੇ ਲਵੇ ਮੰਗ ਪੱਤਰ
ਦਿੱਲੀ AAP ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਉਹ 2 ਲੱਖ ਤੋਂ ਵੱਧ ਲੋਕਾਂ ਦੀਆਂ ਅਰਜ਼ੀਆਂ ਲੈ ਕੇ ਆਏ ਹਨ ਅਤੇ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੁਰੱਖਿਆ ਕਾਰਨ ਹੈ ਤਾਂ ਪ੍ਰਧਾਨ ਮੰਤਰੀ ਦਫ਼ਤਰ (PMO) ਦਾ ਕੋਈ ਅਧਿਕਾਰੀ ਮੌਕੇ ‘ਤੇ ਆ ਕੇ ਮੰਗ ਪੱਤਰ ਸਵੀਕਾਰ ਕਰੇ ਅਤੇ ਇਸ ਮੁੱਦੇ ‘ਤੇ ਗੱਲਬਾਤ ਸ਼ੁਰੂ ਕਰੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ, RAF ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਹੈਰਾਨ ਕਰਨ ਵਾਲੀ ਹੈ, ਜਦਕਿ ਉਹ ਸਿਰਫ਼ ਲੋਕਾਂ ਦੀਆਂ ਚਿੱਠੀਆਂ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਆਏ ਸਨ।
E20 ਪੈਟਰੋਲ ਨੂੰ ਲੈ ਕੇ ਕੀ ਹੈ AAP ਦੀ ਮੰਗ?
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਦੇਸ਼ ਦੇ ਸਾਰੇ ਪੈਟਰੋਲ ਪੰਪਾਂ ‘ਤੇ ਸ਼ੁੱਧ ਪੈਟਰੋਲ ਅਤੇ E20 ਪੈਟਰੋਲ ਦੋਵਾਂ ਦੇ ਵਿਕਲਪ ਉਪਲਬਧ ਕਰਵਾਏ ਜਾਣ। ਇਸ ਦੇ ਨਾਲ ਹੀ ਪਾਰਟੀ ਨੇ E20 ਪੈਟਰੋਲ ਦੀਆਂ ਕੀਮਤਾਂ ਘਟਾਉਣ ਦੀ ਵੀ ਮੰਗ ਕੀਤੀ ਹੈ।ਕੇਜਰੀਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਇਸ ਚਿੱਠੀ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਲਈ ਉਹ ਖੁਦ ਪ੍ਰਧਾਨ ਮੰਤਰੀ ਨਿਵਾਸ ਜਾ ਕੇ ਲੋਕਾਂ ਵੱਲੋਂ ਦਸਤਖ਼ਤ ਕੀਤੀਆਂ ਗਈਆਂ ਅਰਜ਼ੀਆਂ ਅਤੇ ਚਿੱਠੀਆਂ ਪ੍ਰਧਾਨ ਮੰਤਰੀ ਨੂੰ ਸੌਂਪਣਾ ਚਾਹੁੰਦੇ ਹਨ।