ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਵਾਰ ਫਿਰ ਰੈਪੋ ਰੇਟ ਨੂੰ 5.25 ਫੀਸਦੀ ‘ਤੇ ਬਿਨਾਂ ਕਿਸੇ ਬਦਲਾਅ ਦੇ ਕਾਇਮ ਰੱਖਣ ਦਾ ਫੈਸਲਾ ਕੀਤਾ ਹੈ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (MPC) ਦੀ ਤਿੰਨ ਦਿਨਾਂ ਮੀਟਿੰਗ ਤੋਂ ਬਾਅਦ ਗਵਰਨਰ ਸੰਜੇ ਮਲਹੋਤਰਾ ਨੇ ਇਹ ਐਲਾਨ ਕੀਤਾ। ਇਸ ਫੈਸਲੇ ਨਾਲ ਘਰ, ਕਾਰ ਅਤੇ ਹੋਰ ਕਰਜ਼ਿਆਂ ਦੀਆਂ ਵਿਆਜ ਦਰਾਂ ਵਿੱਚ ਫਿਲਹਾਲ ਕੋਈ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।
ਰੈਪੋ ਰੇਟ ਵਿੱਚ ਕੋਈ ਕਟੌਤੀ ਨਾ ਹੋਣ ਕਾਰਨ ਬੈਂਕਾਂ ਵੱਲੋਂ ਲੋਨ ਦੀਆਂ ਵਿਆਜ ਦਰਾਂ ਵਿੱਚ ਵੀ ਤੁਰੰਤ ਕਿਸੇ ਤਰ੍ਹਾਂ ਦੀ ਕਮੀ ਦੀ ਉਮੀਦ ਨਹੀਂ ਹੈ। ਇਸ ਦਾ ਮਤਲਬ ਹੈ ਕਿ ਹੋਮ ਲੋਨ, ਕਾਰ ਲੋਨ ਅਤੇ ਪਰਸਨਲ ਲੋਨ ਲੈਣ ਵਾਲੇ ਗਾਹਕਾਂ ਦੀ EMI ਪਹਿਲਾਂ ਵਾਂਗ ਹੀ ਜਾਰੀ ਰਹੇਗੀ।
RBI keeps repo rate unchanged at 5.25 pc, lowers FY27 inflation forecast to 5 pc; flags monsoon, geopolitical risks
Read @ANI Story | https://t.co/NfnyTaPDFX#RBI #Repo #Rate pic.twitter.com/wd9xQbByIl— ANI Digital (@ani_digital) August 5, 2026
Source : ANI
RBI ਨੇ 2026 ਦੌਰਾਨ ਹੁਣ ਤੱਕ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ। ਆਖਰੀ ਵਾਰ ਦਸੰਬਰ 2025 ਵਿੱਚ ਕੇਂਦਰੀ ਬੈਂਕ ਨੇ ਰੈਪੋ ਰੇਟ ਵਿੱਚ 0.25 ਫੀਸਦੀ ਦੀ ਕਟੌਤੀ ਕਰਕੇ ਇਸ ਨੂੰ 5.25 ਫੀਸਦੀ ਕੀਤਾ ਸੀ। ਇਸ ਤੋਂ ਬਾਅਦ ਫਰਵਰੀ, ਅਪ੍ਰੈਲ, ਜੂਨ ਅਤੇ ਅਗਸਤ ਦੀਆਂ MPC ਮੀਟਿੰਗਾਂ ਵਿੱਚ ਰੈਪੋ ਰੇਟ ਨੂੰ ਬਿਨਾਂ ਬਦਲਾਅ ਦੇ ਕਾਇਮ ਰੱਖਿਆ ਗਿਆ ਹੈ।ਮੁਦਰਾ ਨੀਤੀ ਕਮੇਟੀ ਨੇ ਵਿਆਜ ਦਰਾਂ ਨੂੰ ਲੈ ਕੇ ਆਪਣਾ ‘ਨਿਰਪੱਖ’ (Neutral) ਰੁਖ਼ ਜਾਰੀ ਰੱਖਿਆ ਹੈ। RBI ਦਾ ਕਹਿਣਾ ਹੈ ਕਿ ਮਹਿੰਗਾਈ, ਆਰਥਿਕ ਵਿਕਾਸ ਅਤੇ ਗਲੋਬਲ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਆਰਥਿਕ ਸਥਿਰਤਾ ਅਤੇ ਵਿਕਾਸ ਵਿਚਕਾਰ ਸੰਤੁਲਨ ਬਣਿਆ ਰਹੇ।
ਰਿਜ਼ਰਵ ਬੈਂਕ ਹਰ ਦੋ ਮਹੀਨਿਆਂ ਬਾਅਦ ਮੁਦਰਾ ਨੀਤੀ ਦੀ ਸਮੀਖਿਆ ਕਰਦਾ ਹੈ। ਹੁਣ MPC ਦੀ ਅਗਲੀ ਮੀਟਿੰਗ ਅਕਤੂਬਰ 2026 ਵਿੱਚ ਹੋਵੇਗੀ, ਜਿਸ ਵਿੱਚ ਮਹਿੰਗਾਈ ਅਤੇ ਆਰਥਿਕ ਹਾਲਾਤਾਂ ਦੇ ਆਧਾਰ ‘ਤੇ ਵਿਆਜ ਦਰਾਂ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।