ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਖ਼ਾਸ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਆਉਣ ਦੀਆਂ ਅਟਕਲਾਂ ਨੂੰ ਇਸ ਮੁਲਾਕਾਤ ਨੇ ਹੋਰ ਹਵਾ ਦੇ ਦਿੱਤੀ ਹੈ।ਸੂਤਰਾਂ ਮੁਤਾਬਕ ਸੁਖਬੀਰ ਬਾਦਲ ਸਵੇਰੇ ਹੀ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਇਸ ਬੈਠਕ ਦਾ ਅਧਿਕਾਰਤ ਏਜੰਡਾ ਅਜੇ ਤੱਕ ਸਾਹਮਣੇ ਨਹੀਂ ਆਇਆ, ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Delhi: Shiromani Akali Dal President Sukhbir Singh Badal left after meeting Prime Minister Narendra Modi pic.twitter.com/NHtDA1VRoA
— IANS (@ians_india) August 7, 2026
Source : IANS
ਕੇਜਰੀਵਾਲ ਦਾ ਤਿੱਖਾ ਤੰਜ
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਵੀ ਇਸ ਮੁਲਾਕਾਤ ‘ਤੇ ਤਿੱਖਾ ਤੰਜ ਕੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਨਾ ਨਾ ਕਰਤੇ ਪਿਆਰ ਤੁਮ੍ਹੀ ਸੇ ਕਰ ਬੈਠੇ… ਤਾਂ ਕੀ ਚੰਦਾ ਚੋਰ ਪਾਰਟੀ ਅਤੇ ਬੇਅਦਬੀ ਪਾਰਟੀ ਦਾ ਗੱਠਜੋੜ ਹੋ ਰਿਹਾ ਹੈ?”ਕੇਜਰੀਵਾਲ ਦੀ ਇਸ ਟਿੱਪਣੀ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ।
ना ना करते प्यार तुम्ही से कर बैठे।
तो क्या चन्दा चोर पार्टी और बेअदबी पार्टी का गठबंधन हो रहा है?
Sukhbir Singh Badal meets PM Modi at Parliament House; key discussions underway | Punjab – PTC News https://t.co/xlpm2l5UZ8
— Arvind Kejriwal (@ArvindKejriwal) August 7, 2026
ਭਾਜਪਾ ਨੇ ਕੀਤਾ ਸੀ ਇਕੱਲਿਆਂ ਚੋਣ ਲੜਨ ਦਾ ਦਾਅਵਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੀਐੱਮ ਨਰਿੰਦਰ ਮੋਦੀ ਨਾਲ ਹੋਈ ਇਸ ਮੀਟਿੰਗ ਤੋਂ ਬਾਅਦ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਬਦਲਣ ਦੀਆਂ ਚਰਚਾਵਾਂ ਛਿੜ ਪਈਆਂ ਹਨ।ਧਿਆਨਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਇਕੱਲਿਆਂ ਹੀ ਚੋਣ ਲੜਨ ਦੀ ਗੱਲ ਕਰਦੀ ਆ ਰਹੀ ਸੀ ਅਤੇ ਪਾਰਟੀ ਆਗੂ ਲਗਾਤਾਰ ਇਸ ਸਬੰਧੀ ਬਿਆਨ ਦਿੰਦੇ ਰਹੇ ਹਨ। ਅਜਿਹੇ ਵਿੱਚ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਨੇ ਭਾਜਪਾ-ਅਕਾਲੀ ਦਲ ਗੱਠਜੋੜ ਦੀ ਵਾਪਸੀ ਬਾਰੇ ਚਰਚਾਵਾਂ ਨੂੰ ਮੁੜ ਤੇਜ਼ ਕਰ ਦਿੱਤਾ ਹੈ।
ਫਿਲਹਾਲ ਨਾ ਤਾਂ ਭਾਜਪਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮੁਲਾਕਾਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਇਸ ਕਰਕੇ ਮੀਟਿੰਗ ਵਿੱਚ ਹੋਈ ਚਰਚਾ ਅਤੇ ਭਵਿੱਖੀ ਰਣਨੀਤੀ ਬਾਰੇ ਤਸਵੀਰ ਅਜੇ ਸਾਫ਼ ਨਹੀਂ ਹੋ ਸਕੀ। ਦੱਸਣਯੋਗ ਹੈ ਕਿ ਦੋਵਾਂ ਦਲਾਂ ਵਿਚਾਲੇ ਦਹਾਕਿਆਂ ਪੁਰਾਣਾ ਗੱਠਜੋੜ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਟੁੱਟ ਗਿਆ ਸੀ, ਪਰ ਹੁਣ ਉਹ ਕਾਨੂੰਨ ਰੱਦ ਹੋ ਚੁੱਕੇ ਹਨ।