ਨਾਂਦੇੜ: ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ ’ਤੇ ਵਾਰ ਕਰਨ ਦੀ ਕੋਸ਼ਿਸ਼ ਕੀਤੀ।ਹਾਲਾਂਕਿ, ਸੁਖਬੀਰ ਸਿੰਘ ਬਾਦਲ ਨੇ ਸਮੇਂ ਸਿਰ ਆਪਣੀ ਬਾਂਹ ਅੱਗੇ ਕਰ ਲਈ। ਇਸ ਕਾਰਨ ਕਿਰਪਾਨ ਦਾ ਵਾਰ ਉਨ੍ਹਾਂ ਦੀ ਛਾਤੀ ਤੱਕ ਨਹੀਂ ਪਹੁੰਚ ਸਕਿਆ। ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ’ਤੇ ਸੱਟ ਲੱਗੀ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬਾਂਹ ’ਤੇ ਕਰੀਬ 5 ਸੈਂਟੀਮੀਟਰ ਦਾ ਕੱਟ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੂੰ 8 ਤੋਂ 9 ਟਾਂਕੇ ਲਗਾਏ ਗਏ। ਹਮਲੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ।
ਨਾਂਦੇੜ ਦੇ ਐਸਪੀ ਨੀਲਾਭ ਰੋਹਨ ਮੁਤਾਬਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਹਮਲਾਵਰ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਨਾਰਾਜ਼ਗੀ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨਾਲ ਜੁੜੇ ਬਾਬਾ ਜੱਗਾ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਗੁਰਦੁਆਰੇ ਵਿੱਚ ਸੇਵਾ ਕਰ ਰਿਹਾ ਸੀ। ਉਨ੍ਹਾਂ ਨੇ ਉਸ ਨੂੰ ਮਾਨਸਿਕ ਤੌਰ ’ਤੇ ਅਸਥਿਰ ਵੀ ਦੱਸਿਆ।
PM ਮੋਦੀ ਨੇ ਫੋਨ ’ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣਿਆ। ਉਨ੍ਹਾਂ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਵੀ ਗੱਲਬਾਤ ਕੀਤੀ।ਇਸ ਤੋਂ ਇਲਾਵਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਰਸਿਮਰਤ ਕੌਰ ਬਾਦਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ।
ਬਿਕਰਮ ਸਿੰਘ ਮਜੀਠੀਆ ਨੇ ਕੀਤੀ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਦੋ ਵਾਰ ਹਮਲਾ ਕੀਤਾ ਗਿਆ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਹਨ। ਗੁਰੂ ਦਾ ਨਾਮ ਜਪਣ ਵਾਲਾ ਬੰਦਾ ਕਿਸੇ ’ਤੇ ਹਮਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਪਿਛਲੇ ਹਮਲੇ ਦਾ ਹਵਾਲਾ ਦਿੰਦਿਆਂ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ।
ਹਸਿਮਰਤ ਕੌਰ ਬਾਦਲ ਨੇ PM ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ
ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ। ਨਾਲ ਹੀ, ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਚਿੰਤਾ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ।
Truly grateful, Hon’ble Prime Minister Shri @narendramodi ji for your personal call to inquire about Sardar Sukhbir Singh Badal ji’s health and for your good wishes for his speedy recovery following the dastardly attack on him inside a Gurudwara Sahib in Nanded, Maharashtra.…
— Harsimrat Kaur Badal (@HarsimratBadal_) August 14, 2026
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ, ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਚਿੰਤਾ, ਸਮਰਥਨ ਅਤੇ ਸ਼ੁਭਕਾਮਨਾਵਾਂ ਸਾਡੇ ਸਾਰਿਆਂ ਲਈ, ਸਾਡੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਾਇਨੇ ਰੱਖਦੀਆਂ ਹਨ। ਮੈਂ ਇਸ ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ਵਿੱਚ ਮਹਾਰਾਸ਼ਟਰ ਪੁਲਿਸ ਨਾਲ ਤਾਲਮੇਲ ਕਰਨ ਲਈ ਨਿਰਦੇਸ਼ ਦੇਣ ਲਈ ਤੁਹਾਡਾ ਧੰਨਵਾਦੀ ਹਾਂ।
I sincerely thank Hon’ble Union Home Minister Shri @AmitShah ji for reaching out to me to inquire about Sukhbir Singh Badal ji’s health following the attack on him inside a Guru Ghar in Maharashtra.
I am grateful for your personal concern and for your words of reassurance…
— Harsimrat Kaur Badal (@HarsimratBadal_) August 14, 2026
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦਾ ਮਹਾਰਾਸ਼ਟਰ ਦੇ ਗੁਰੂ ਘਰ ਦੇ ਅੰਦਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਮੇਰੇ ਨਾਲ ਸੰਪਰਕ ਕਰਨ ਲਈ ਦਿਲੋਂ ਧੰਨਵਾਦ ਕਰਦੀ ਹਾਂ।
ਮੈਂ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਨਿੱਜੀ ਚਿੰਤਾ ਅਤੇ ਤੁਹਾਡੇ ਭਰੋਸੇ ਦੇ ਸ਼ਬਦਾਂ ਲਈ ਧੰਨਵਾਦੀ ਹਾਂ। ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਹਾਡੀ ਵਚਨਬੱਧਤਾ ਲਈ ਧੰਨਵਾਦ, ਜੋ ਕਿ ਮਹਾਨ ਸਿੱਖ ਧਰਮ ਦੇ ਮੂਲ ਸਿਧਾਂਤਾਂ ਦੀ ਘੋਰ ਉਲੰਘਣਾ ਹੈ।
ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਇੰਸਪੈਕਟਰ ਦੀ ਬਹਾਦਰੀ ਨੂੰ ਸਲਾਮ
ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਪੁਲਿਸ ਦੇ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਦੀ ਬਹਾਦਰੀ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਨਾਂਦੇੜ ਹਮਲੇ ਦੌਰਾਨ ਸੰਤੋਸ਼ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸੁਖਬੀਰ ਬਾਦਲ ਅਤੇ ਹਮਲਾਵਰ ਵਿਚਕਾਰ ਢਾਲ ਬਣ ਕੇ ਉਨ੍ਹਾਂ ਦੀ ਜਾਨ ਬਚਾਈ। ਉਨ੍ਹਾਂ ਨੇ ਸੰਤੋਸ਼ ਦੀ ਜਲਦ ਸਿਹਤਯਾਬੀ ਲਈ ਅਰਦਾਸ ਵੀ ਕੀਤੀ।ਇਸ ਦੇ ਨਾਲ ਹੀ, ਹਰਸਿਮਰਤ ਕੌਰ ਬਾਦਲ ਨੇ ਯਸ਼ੋਸਾਈ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਔਖੀ ਘੜੀ ਵਿੱਚ ਹਸਪਤਾਲ ਦੀ ਟੀਮ ਨੇ ਪਰਿਵਾਰ ਨੂੰ ਹੌਸਲਾ ਅਤੇ ਸਹਾਰਾ ਦਿੱਤਾ।
I salute Inspector Santosh Vaijnath Kendre of the Maharashtra Police’s Special Protection Unit for showing heroic courage in saving Sukhbir Singh Badal ji’s life during the attack in Nanded.
Santosh, you stood like a human shield between Sukhbir ji and the attacker, putting your… pic.twitter.com/LGSinoyJz8
— Harsimrat Kaur Badal (@HarsimratBadal_) August 14, 2026
