Jharkhand Road Accident : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਚੰਦਵਾ ਥਾਣਾ ਖੇਤਰ ਅਧੀਨ ਆਉਂਦੀ ਡੇਢ ਟੰਗਵਾ ਘਾਟੀ ਵਿੱਚ ਆਟੋ ਅਤੇ ਕੰਟੇਨਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ ਅਤੇ ਇਸ ਵਿੱਚ ਸਵਾਰ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਈ ਹੋਰ ਲੋਕ ਗੰਭੀਰ ਜ਼ਖ਼ਮੀ ਹੋਏ ਹਨ।ਜਾਣਕਾਰੀ ਮੁਤਾਬਕ ਚੰਦਵਾ ਵੱਲੋਂ ਇੱਕ ਆਟੋ ਆ ਰਿਹਾ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕੰਟੇਨਰ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਵਿੱਚ ਸਵਾਰ ਕਈ ਲੋਕ ਕੰਟੇਨਰ ਦੇ ਹੇਠਾਂ ਦੱਬ ਗਏ।
ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਆਲੇ-ਦੁਆਲੇ ਮੌਜੂਦ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਪੁਲਿਸ ਤੇ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਪੁਲਿਸ ਨੇ ਸ਼ੁਰੂ ਕੀਤਾ ਰਾਹਤ ਅਤੇ ਬਚਾਅ ਕਾਰਜ
ਹਾਦਸੇ ਦੀ ਸੂਚਨਾ ਮਿਲਦੇ ਹੀ ਚੰਦਵਾ ਥਾਣਾ ਇੰਚਾਰਜ ਮਨੋਰੰਜਨ ਪ੍ਰਸਾਦ ਸਿੰਘ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ।ਕੰਟੇਨਰ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
<
डेढ़ टंगवा घाटी में मौत का तांडव, बेकाबू कंटेनर ने बाइक-ऑटो को रौंदा; छह की मौत
लातेहार। चंदवा-चांपी-लोहरदगा मार्ग की डेढ़ टंगवा घाटी में शनिवार को भीषण सड़क हादसा हो गया। अनियंत्रित भारी कंटेनर ने पहले बाइक और फिर ऑटो को अपनी चपेट में ले लिया। हादसे में छह लोगों की मौत हो गई,… pic.twitter.com/ypZHrYnCrB— Sohan singh (@sohansingh05) August 15, 2026
ਪ੍ਰਸ਼ਾਸਨ ਵੱਲੋਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੀ ਪਛਾਣ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਸਮੇਂ ਜ਼ਖ਼ਮੀਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ। ਮ੍ਰਿਤਕਾਂ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
