Punjab News: ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿੱਚ 20 ਅਗਸਤ ਨੂੰ ਹੋਣ ਵਾਲੀ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ ਪਾਰਟੀ ਨੇ ਕਾਨਫਰੰਸ ਲਈ ਅਪ੍ਰੈਲ ਮਹੀਨੇ ਵਿੱਚ ਹੀ ਅਰਜ਼ੀ ਦੇ ਕੇ ਲੋੜੀਂਦੀ ਫੀਸ ਵੀ ਜਮ੍ਹਾਂ ਕਰਵਾ ਦਿੱਤੀ ਸੀ।ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹੁਣ ਅਕਾਲੀ ਦਲ ਦੀ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਲਿਆ ਗਿਆ ਹੈ।
ਡਾ. ਚੀਮਾ ਮੁਤਾਬਕ, ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਕਾਨਫਰੰਸ ਲਈ ਅਕਾਲੀ ਦਲ ਨੇ ਕਾਫੀ ਪਹਿਲਾਂ ਹੀ ਪ੍ਰਵਾਨਗੀ ਲਈ ਅਰਜ਼ੀ ਦਿੱਤੀ ਸੀ ਅਤੇ ਸ਼ੈਡ ਹੇਠਾਂ ਹੋਣ ਵਾਲੀ ਕਾਨਫਰੰਸ ਦੀ ਫੀਸ ਵੀ ਜਮ੍ਹਾਂ ਕਰਵਾਈ ਜਾ ਚੁੱਕੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਬਾਵਜੂਦ 15 ਅਗਸਤ ਨੂੰ ਪੁਨਰ ਸੁਰਜੀਤ ਦਲ ਤੋਂ ਨਵੀਂ ਅਰਜ਼ੀ ਲਈ ਗਈ ਅਤੇ ਉਸੇ ਦਿਨ ਫੈਸਲਾ ਕਰਕੇ ਥਾਂ ਅਲਾਟ ਕਰ ਦਿੱਤੀ ਗਈ।ਅਕਾਲੀ ਦਲ ਨੇ ਇਸ ਪੂਰੇ ਮਾਮਲੇ ਨੂੰ ਧੱਕੇਸ਼ਾਹੀ ਅਤੇ ਵਿਤਕਰੇ ਭਰਿਆ ਫੈਸਲਾ ਕਰਾਰ ਦਿੱਤਾ ਹੈ। ਡਾ. ਚੀਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਪੁਨਰ ਸੁਰਜੀਤ ਦਲ ਵਿਚਾਲੇ ਮਿਲੀਭੁਗਤ ਹੁਣ ਜੱਗ ਜ਼ਾਹਰ ਹੋ ਗਈ ਹੈ।
The Punjab Government, in alleged connivance with the parallel “Punar Surjit Akali Dal”, is creating hurdles in the Shiromani Akali Dal’s annual conference at Longowal on August 20, being held to commemorate the martyrdom anniversary of Sant Harchand Singh Longowal.
SAD had duly… pic.twitter.com/zRvFm3kcEG
— Dr Daljit S Cheema (@drcheemasad) August 17, 2026
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਫੈਸਲੇ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰੇਗਾ। ਪਾਰਟੀ ਅਦਾਲਤ ਤੋਂ ਆਪਣੇ ਹੱਕ ਦੀ ਰਾਖੀ ਅਤੇ ਮਿਥੇ ਪ੍ਰੋਗਰਾਮ ਮੁਤਾਬਕ ਕਾਨਫਰੰਸ ਕਰਵਾਉਣ ਦੀ ਇਜਾਜ਼ਤ ਦੀ ਮੰਗ ਕਰੇਗੀ।ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਾ ਹਟੀ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰੀ ਸੱਤਾ ਦੀ ਕਥਿਤ ਦੁਰਵਰਤੋਂ ਦੇ ਖਿਲਾਫ ਰੋਸ ਮੁਜ਼ਾਹਰਾ ਕਰੇਗਾ।
