IMD Weather Today: ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੈ। ਭਾਰਤੀ ਮੌਸਮ ਵਿਭਾਗ (IMD) ਨੇ 21 ਅਗਸਤ ਨੂੰ ਪੰਜਾਬ ਲਈ ਅਤੇ 21-22 ਅਗਸਤ ਦੌਰਾਨ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਮੁਤਾਬਕ 22 ਅਗਸਤ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਮੌਸਮ ਦੇ ਤਾਜ਼ਾ ਅਪਡੇਟ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ-ਹਰਿਆਣਾ ’ਚ ਮੀਂਹ ਦਾ ਅਲਰਟ
IMD ਦੀ 21 ਅਗਸਤ ਦੀ ਤਾਜ਼ਾ ਚੇਤਾਵਨੀ ਮੁਤਾਬਕ ਪੰਜਾਬ ਵਿੱਚ 21 ਅਤੇ 22 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਹਰਿਆਣਾ ਅਤੇ ਚੰਡੀਗੜ੍ਹ ਲਈ ਵੀ 21-22 ਅਗਸਤ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। 23 ਅਗਸਤ ਤੋਂ ਇਨ੍ਹਾਂ ਖੇਤਰਾਂ ਲਈ ਇਸ ਬੁਲੇਟਿਨ ਵਿੱਚ ਕੋਈ ਭਾਰੀ ਮੀਂਹ ਦੀ ਚੇਤਾਵਨੀ ਨਹੀਂ ਦਿੱਤੀ ਗਈ।ਇਸ ਦੇ ਨਾਲ ਹੀ IMD ਨੇ 22 ਅਗਸਤ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਵੀ ਤੇਜ਼ ਮੀਂਹ
ਦੇਸ਼ ਦੇ ਮੱਧ ਹਿੱਸਿਆਂ ਵਿੱਚ ਵੀ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। IMD ਮੁਤਾਬਕ ਪੱਛਮੀ ਮੱਧ ਪ੍ਰਦੇਸ਼ ਵਿੱਚ 21 ਅਗਸਤ ਨੂੰ ਮੀਂਹ ਦੀਆਂ ਗਤੀਵਿਧੀਆਂ ਰਹਿਣਗੀਆਂ, ਜਦਕਿ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 21 ਤੋਂ 27 ਅਗਸਤ ਤੱਕ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ।ਕਈ ਥਾਵਾਂ ’ਤੇ ਭਾਰੀ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਦੀ ਗਤੀਵਿਧੀ ਵੀ ਦੇਖਣ ਨੂੰ ਮਿਲ ਸਕਦੀ ਹੈ। ਇਸ ਲਈ ਲੋਕਾਂ ਨੂੰ ਖੁੱਲ੍ਹੇ ਇਲਾਕਿਆਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।
ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ’ਚ ਵੀ ਮੀਂਹ
ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। IMD ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ 21 ਤੋਂ 23 ਅਗਸਤ ਤੱਕ ਵਿਆਪਕ ਮੀਂਹ ਹੋ ਸਕਦਾ ਹੈ।ਹਿਮਾਚਲ ਪ੍ਰਦੇਸ਼ ਵਿੱਚ 21-22 ਅਗਸਤ ਅਤੇ ਉੱਤਰਾਖੰਡ ਵਿੱਚ 21 ਤੋਂ 27 ਅਗਸਤ ਤੱਕ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। ਉੱਤਰਾਖੰਡ ਵਿੱਚ ਇਸ ਦੌਰਾਨ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਰਹੇਗੀ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। IMD ਦੇ ਤਾਜ਼ਾ ਬੁਲੇਟਿਨ ਮੁਤਾਬਕ 21 ਅਗਸਤ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਓਡੀਸ਼ਾ, ਬਿਹਾਰ ਅਤੇ ਝਾਰਖੰਡ ’ਚ ਵੀ ਮਾਨਸੂਨ ਸਰਗਰਮ
ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ। IMD ਮੁਤਾਬਕ ਓਡੀਸ਼ਾ, ਝਾਰਖੰਡ ਅਤੇ ਪੱਛਮੀ ਬੰਗਾਲ ਸਮੇਤ ਕਈ ਖੇਤਰਾਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵਿਆਪਕ ਮੀਂਹ ਪੈ ਸਕਦਾ ਹੈ।ਓਡੀਸ਼ਾ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਦੀ ਗਤੀਵਿਧੀ ਵੀ ਹੋ ਸਕਦੀ ਹੈ।
ਦਿੱਲੀ-NCR ਦਾ ਕੀ ਰਹੇਗਾ ਮੌਸਮ?
ਦਿੱਲੀ-NCR ਲਈ ਵੀ 22 ਅਗਸਤ ਨੂੰ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। ਇਸ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਵਾਸੀ ਰੱਖਣ ਖਾਸ ਧਿਆਨ
ਪੰਜਾਬ ਵਿੱਚ 21-22 ਅਗਸਤ ਨੂੰ ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਖਾਸ ਸਾਵਧਾਨੀ ਵਰਤਣੀ ਚਾਹੀਦੀ ਹੈ। ਜੇਕਰ ਤੁਹਾਡੇ ਇਲਾਕੇ ਵਿੱਚ ਤੇਜ਼ ਮੀਂਹ ਜਾਂ ਗਰਜ-ਚਮਕ ਹੋ ਰਹੀ ਹੈ ਤਾਂ ਬਿਨਾਂ ਜ਼ਰੂਰਤ ਘਰੋਂ ਬਾਹਰ ਨਿਕਲਣ ਤੋਂ ਬਚੋ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ’ਤੇ ਨਜ਼ਰ ਰੱਖੋ।
