ਨਵੀਂ ਦਿੱਲੀ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਆਰ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਆਰ.ਪੀ. ਸਿੰਘ ਨੇ ਸੁਖਬੀਰ ਬਾਦਲ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਿੱਲੀ ਸਥਿਤ ਆਪਣੇ ਫਾਰਮ ਹਾਊਸ ਵਿੱਚ ਆਰਾਮ ਕਰ ਰਹੇ ਹਨ। ਇਸ ਦੌਰਾਨ ਆਰ.ਪੀ. ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸਿਹਤ ਸਬੰਧੀ ਜਾਣਕਾਰੀ ਲਈ।
ਅਕਾਲੀ ਦਲ-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ ਮੁਲਾਕਾਤ
ਆਰ.ਪੀ. ਸਿੰਘ ਅਤੇ ਸੁਖਬੀਰ ਬਾਦਲ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ *ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ* ਵੱਲੋਂ BJP ਨਾਲ ਮੁੜ ਗਠਜੋੜ ਦੇ ਸੰਕੇਤ ਦਿੱਤੇ ਗਏ ਹਨ।ਬਿਕਰਮ ਸਿੰਘ ਮਜੀਠੀਆ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਅਕਾਲੀ ਦਲ ਅਤੇ BJP ਮੁੜ ਇਕੱਠੇ ਹੋਣ। ਇਸ ਕਾਰਨ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਹੋ ਰਹੀਆਂ ਮੁਲਾਕਾਤਾਂ ਨੂੰ ਸਿਆਸੀ ਤੌਰ ‘ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ।
Visited Sardar Sukhbir Singh Badal to enquire about his health.
In a democracy, there must be no place for violence or intimidation. Political differences are natural, but they must always be addressed through dialogue, debate and democratic means.
Wishing him good health and… pic.twitter.com/OkTJPLvULp— RP Singh National Spokesperson BJP (@rpsinghkhalsa) August 22, 2026
ਨਾਂਦੇੜ ‘ਚ ਸੁਖਬੀਰ ਬਾਦਲ ‘ਤੇ ਹੋਇਆ ਸੀ ਹਮਲਾ
ਜ਼ਿਕਰਯੋਗ ਹੈ ਕਿ 13 ਅਗਸਤ ਨੂੰ ਨਾਂਦੇੜ ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਇੱਕ ਵਿਅਕਤੀ ਵੱਲੋਂ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੁਲਿਸ ਮੁਤਾਬਕ ਹਮਲੇ ਦੌਰਾਨ ਸੁਖਬੀਰ ਬਾਦਲ ਦੇ ਸੱਜੇ ਹੱਥ ‘ਤੇ ਸੱਟ ਲੱਗੀ ਸੀ।ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਪੁਲਿਸ ਮੁਤਾਬਕ ਹਮਲਾਵਰ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।
ਨਾਂਦੇੜ ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਹ ਵੀ ਕਿਹਾ ਸੀ ਕਿ ਹੁਣ ਤੱਕ ਹਮਲੇ ਪਿੱਛੇ ਕਿਸੇ ਸਿਆਸੀ ਸਾਜ਼ਿਸ਼ ਜਾਂ ਗੈਂਗ ਨਾਲ ਸਬੰਧ ਦੀ ਪੁਸ਼ਟੀ ਨਹੀਂ ਹੋਈ। ਫਿਲਹਾਲ ਸੁਖਬੀਰ ਸਿੰਘ ਬਾਦਲ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਨਾਲ ਆਰ.ਪੀ. ਸਿੰਘ ਦੀ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿੱਚ ਮੁੜ *ਅਕਾਲੀ ਦਲ-BJP ਸੰਭਾਵਿਤ ਗਠਜੋੜ* ਦੀਆਂ ਚਰਚਾਵਾਂ ਨੂੰ ਹਵਾ ਦੇ ਦਿੱਤੀ ਹੈ।
