ਤਾਸ਼ਕੰਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਮਹੱਤਵਪੂਰਨ ਦੌਰੇ ‘ਤੇ ਉਜ਼ਬੇਕਿਸਤਾਨ ਪਹੁੰਚ ਗਏ ਹਨ। ਤਾਸ਼ਕੰਦ ਪਹੁੰਚਣ ‘ਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰੇ ਨੂੰ ਭਾਰਤ ਅਤੇ ਮੱਧ ਏਸ਼ੀਆ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਜ਼ਰੀਏ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਇਹ ਉਜ਼ਬੇਕਿਸਤਾਨ ਦੀ ਚੌਥੀ ਯਾਤਰਾ ਹੈ। ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨਾਲ ਦੁਵੱਲੀ ਅਤੇ ਪ੍ਰਤੀਨਿਧਿਮੰਡਲ ਪੱਧਰ ਦੀ ਗੱਲਬਾਤ ਕਰਨਗੇ। ਦੋਵੇਂ ਆਗੂਆਂ ਵਿਚਾਲੇ ਭਾਰਤ-ਉਜ਼ਬੇਕਿਸਤਾਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਵਪਾਰ, ਰੱਖਿਆ ਅਤੇ ਊਰਜਾ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮਿਰਜ਼ਿਓਯੇਵ ਦੀ ਮੁਲਾਕਾਤ ਦੌਰਾਨ ਵਪਾਰ ਅਤੇ ਨਿਵੇਸ਼, ਰੱਖਿਆ ਸਹਿਯੋਗ, ਡਿਜੀਟਲ ਕਨੈਕਟੀਵਿਟੀ, ਊਰਜਾ, ਸਿੱਖਿਆ ਅਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਵਿਚਾਰ ਕੀਤਾ ਜਾਵੇਗਾ।ਦੋਵੇਂ ਦੇਸ਼ ਮੌਜੂਦਾ ਸਹਿਯੋਗ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਲਈ ਨਵਾਂ ਏਜੰਡਾ ਤੈਅ ਕਰਨ ‘ਤੇ ਵੀ ਚਰਚਾ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਹ ਦੌਰਾ ਮੱਧ ਏਸ਼ੀਆ ਵਿੱਚ ਭਾਰਤ ਦੀ ਰਣਨੀਤਕ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
#WATCH | Prime Minister Narendra Modi reaches Tashkent, Uzbekistan.
During the visit, the Prime Minister will hold delegation-level talks with President Mirziyoyev to further strengthen the strategic partnership between the two countries. The two leaders will review… pic.twitter.com/7itczpdbn6
— ANI (@ANI) August 29, 2026
ਰਵਾਨਾ ਹੋਣ ਤੋਂ ਪਹਿਲਾਂ PM ਮੋਦੀ ਨੇ ਕੀ ਕਿਹਾ?
ਉਜ਼ਬੇਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਮਿਰਜ਼ਿਓਯੇਵ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਵਪਾਰ ਅਤੇ ਨਿਵੇਸ਼, ਡਿਜੀਟਲ ਕਨੈਕਟੀਵਿਟੀ, ਰੱਖਿਆ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਚਰਚਾ ਕੀਤੀ ਜਾਵੇਗੀ।PM ਮੋਦੀ ਨੇ ਭਾਰਤ ਦੇ ‘ਵਿਕਸਿਤ ਭਾਰਤ’ ਅਤੇ ਉਜ਼ਬੇਕਿਸਤਾਨ ਦੇ ‘ਯਾਂਗੀ ਉਜ਼ਬੇਕਿਸਤਾਨ’ ਯਾਨੀ ਨਵੇਂ ਉਜ਼ਬੇਕਿਸਤਾਨ ਦੇ ਸਾਂਝੇ ਵਿਜ਼ਨ ਨੂੰ ਅੱਗੇ ਵਧਾਉਣ ਦੀ ਗੱਲ ਵੀ ਕਹੀ।
ਉਜ਼ਬੇਕਿਸਤਾਨ ਦਾ ਦੌਰਾ ਪੂਰਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਜ਼ ਗਣਰਾਜ ਦੀ ਰਾਜਧਾਨੀ ਬਿਸ਼ਕੇਕ ਲਈ ਰਵਾਨਾ ਹੋਣਗੇ। ਉੱਥੇ ਉਹ ਰਾਸ਼ਟਰਪਤੀ ਸਾਦਿਰ ਜਾਪਾਰੋਵ ਦੇ ਸੱਦੇ ‘ਤੇ ਹੋਣ ਵਾਲੇ 26ਵੇਂ SCO ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ।ਇਸ ਦੋ-ਦੇਸ਼ੀ ਦੌਰੇ ਨੂੰ ਭਾਰਤ ਦੇ ਮੱਧ ਏਸ਼ੀਆਈ ਦੇਸ਼ਾਂ ਨਾਲ ਰਣਨੀਤਕ, ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਨਵੀਂ ਮਜ਼ਬੂਤੀ ਦੇਣ ਵਾਲਾ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਉਜ਼ਬੇਕਿਸਤਾਨ ਵਿੱਚ ਦੁਵੱਲੇ ਸਬੰਧਾਂ ‘ਤੇ ਚਰਚਾ ਤੋਂ ਲੈ ਕੇ ਬਿਸ਼ਕੇਕ ਵਿੱਚ SCO ਸੰਮੇਲਨ ਤੱਕ, ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਭਾਰਤ ਦੀ ਵਿਦੇਸ਼ ਨੀਤੀ ਲਈ ਕਾਫ਼ੀ ਅਹਿਮ ਰਹੇਗਾ।

