ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਅਗਸਤ ਮਹੀਨੇ ਵਿੱਚ ਛੁੱਟੀਆਂ ਦਾ ਆਨੰਦ ਮਾਣਨ ਤੋਂ ਬਾਅਦ ਹੁਣ ਸਤੰਬਰ ਮਹੀਨੇ ਦੀ ਸ਼ੁਰੂਆਤ ਵੀ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਖੁਸ਼ੀ ਦੀ ਖ਼ਬਰ ਲੈ ਕੇ ਆ ਰਹੀ ਹੈ। ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਛੁੱਟੀਆਂ ਦੇ ਕੈਲੰਡਰ ਅਨੁਸਾਰ 4 ਸਤੰਬਰ ਨੂੰ ਜਨਮ ਅਸ਼ਟਮੀ ਦੇ ਮੌਕੇ ’ਤੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ।ਜਨਮ ਅਸ਼ਟਮੀ, ਜਿਸ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ, ਦੇ ਮੌਕੇ ’ਤੇ ਪੰਜਾਬ ਵਿੱਚ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਕਾਰਨ ਲੋਕਾਂ ਨੂੰ ਆਪਣੇ ਰੁਝੇਵਿਆਂ ਭਰੇ ਸ਼ਡਿਊਲ ਤੋਂ ਇੱਕ ਦਿਨ ਦੀ ਰਾਹਤ ਮਿਲੇਗੀ।
ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ
ਛੁੱਟੀ ਤੋਂ ਪਹਿਲਾਂ ਜ਼ਰੂਰੀ ਕੰਮ ਕਰ ਲਓ ਪੂਰੇ
ਸਰਕਾਰੀ ਛੁੱਟੀ ਕਾਰਨ ਜੇਕਰ ਤੁਹਾਡਾ ਕੋਈ ਕੰਮ ਸਰਕਾਰੀ ਦਫ਼ਤਰ ਨਾਲ ਸਬੰਧਤ ਹੈ ਤਾਂ ਉਸ ਨੂੰ ਪਹਿਲਾਂ ਹੀ ਨਿਪਟਾ ਲੈਣਾ ਬਿਹਤਰ ਰਹੇਗਾ। ਜਨਮ ਅਸ਼ਟਮੀ ਦੇ ਮੌਕੇ ’ਤੇ ਦਫ਼ਤਰ ਬੰਦ ਰਹਿਣ ਕਾਰਨ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।ਸਤੰਬਰ ਦੀ ਸ਼ੁਰੂਆਤ ਵਿੱਚ ਮਿਲ ਰਹੀ ਇਸ ਛੁੱਟੀ ਨੇ ਇੱਕ ਵਾਰ ਫਿਰ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆ ਦਿੱਤੀ ਹੈ।
