ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਘਰ ਦੇ ਬਾਹਰ ਕਈ ਰਾਊਂਡ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ, ਗੋਲੀਬਾਰੀ ਦੀ ਇੱਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆ ਰਹੀ ਹੈ।
ਜਾਣਕਾਰੀ ਮੁਤਾਬਕ, ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੁਲਾਬ ਸਿੱਧੂ ਦੇ ਜੱਦੀ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਰਾਊਂਡ ਫਾਇਰ ਕੀਤੇ।ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਗੋਲੀਆਂ ਦੇ ਨਿਸ਼ਾਨ ਘਰ ਦੇ ਗੇਟ ’ਤੇ ਮਿਲੇ ਹਨ।ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਸਮੇਂ ਪੰਜਾਬੀ ਗਾਇਕ ਗੁਲਾਬ ਸਿੱਧੂ ਆਪਣੇ ਘਰ ਵਿੱਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਇਨ੍ਹੀਂ ਦਿਨੀਂ ਆਪਣੇ ਸੰਗੀਤਕ ਸ਼ੋਅ ਅਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।
CCTV ਵੀਡੀਓ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਦਿਖਾਈ ਦਿੱਤੇ
ਗੁਲਾਬ ਸਿੱਧੂ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੀ ਇੱਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆ ਰਹੀ ਹੈ। ਵੀਡੀਓ ਵਿੱਚ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਸਵਾਰ ਦਿਖਾਈ ਦੇ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਘਰ ਦੇ ਬਾਹਰ ਮੋਟਰਸਾਈਕਲ ਰੋਕਦੇ ਹਨ ਅਤੇ ਫਿਰ ਕਈ ਰਾਊਂਡ ਫਾਇਰਿੰਗ ਕਰਦੇ ਹਨ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।
ਹਮਲੇ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ
ਫਿਲਹਾਲ ਗੋਲੀਬਾਰੀ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।ਇਸ ਘਟਨਾ ਨੇ ਪੰਜਾਬੀ ਗਾਇਕਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲੇ ਸਬੰਧੀ ਅਗਲੀ ਜਾਣਕਾਰੀ ਸਾਹਮਣੇ ਆਉਣ ’ਤੇ ਅਪਡੇਟ ਦਿੱਤੀ ਜਾਵੇਗੀ।
