ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 17 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਮੁਤਾਬਕ ਫੜੇ ਗਏ ਤਿੰਨੋਂ ਮੁਲਜ਼ਮ ਸਰਹੱਦ ਪਾਰ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਡਰੋਨ ਜਾਂ ਹੋਰ ਗੈਰ-ਕਾਨੂੰਨੀ ਰਸਤਿਆਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਣ ਵਾਲੀ ਹੈਰੋਇਨ ਦੀ ਖੇਪ ਹਾਸਲ ਕਰਦੇ ਸਨ।ਇਸ ਤੋਂ ਬਾਅਦ ਇਹ ਨੈੱਟਵਰਕ ਪੰਜਾਬ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਨਸ਼ੇ ਦੀ ਸਪਲਾਈ ਕਰਨ ਲਈ ਵਰਤਿਆ ਜਾਂਦਾ ਸੀ।
SSOC ਥਾਣੇ ’ਚ NDPS ਐਕਟ ਤਹਿਤ FIR
ਇਸ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਪੁਲਿਸ ਸਟੇਸ਼ਨ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਕਥਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦੇ ਪੂਰੇ ਤਰੀਕੇ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
In a major breakthrough, Counter Intelligence #Amritsar busts a cross-border narcotics smuggling module, apprehends 3 key operatives, and recovers 17 Kg heroin.
Preliminary investigation reveals that the accused are allegedly operating in coordination with cross-border smugglers… pic.twitter.com/GlUTpdZ4ia
— DGP Punjab Police (@DGPPunjabPolice) September 19, 2026
ਅੱਗੇ-ਪਿੱਛੇ ਦੇ ਲਿੰਕ ਦੀ ਜਾਂਚ ਜਾਰੀ
ਜਾਂਚ ਏਜੰਸੀਆਂ ਹੁਣ ਮੁਲਜ਼ਮਾਂ ਦੇ backward ਅਤੇ forward linkages ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਕਿਸ ਥਾਂ ਰਾਹੀਂ ਭਾਰਤ ਵਿੱਚ ਪਹੁੰਚਾਈ ਗਈ ਸੀ।ਇਸ ਦੇ ਨਾਲ ਹੀ ਜਾਂਚਕਰਤਾ ਉਨ੍ਹਾਂ ਸਥਾਨਕ ਤਸਕਰਾਂ ਅਤੇ ਕਥਿਤ ਮੁੱਖ ਸਪਲਾਇਰਾਂ ਦੀ ਵੀ ਪਛਾਣ ਕਰਨ ਵਿੱਚ ਜੁਟੇ ਹੋਏ ਹਨ, ਜਿਨ੍ਹਾਂ ਤੱਕ ਇਹ ਖੇਪ ਪਹੁੰਚਾਈ ਜਾਣੀ ਸੀ।ਪੁਲਿਸ ਦੀ ਅਗਲੀ ਜਾਂਚ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਦੇ ਪੂਰੇ ਨੈੱਟਵਰਕ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
