ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਹੋਇਆ ਹੈ। ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਪਰਗਟ ਸਿੰਘ ਨੇ ਇਹ ਜ਼ਿੰਮੇਵਾਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਸੰਭਾਲੀ ਹੈ। ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਨੇ ਹੁਣ ਪਰਗਟ ਸਿੰਘ ਨੂੰ ਸੂਬਾ ਇਕਾਈ ਦੀ ਕਮਾਨ ਸੌਂਪੀ ਹੈ।
ਰਾਜਾ ਵੜਿੰਗ ਨੇ ਸੌਂਪਿਆ ਅਸਤੀਫ਼ਾ
ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਰਸਮੀ ਅਸਤੀਫ਼ਾ ਸੌਂਪਿਆ। ਮੁਲਾਕਾਤ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਅਸਤੀਫ਼ਾ ਦਿੱਤਾ ਹੈ।ਇਸ ਤੋਂ ਬਾਅਦ ਕਾਂਗਰਸ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ।
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਦਿੱਤੀ ਵਧਾਈ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰਦਿਆਂ ਪਰਗਟ ਸਿੰਘ ਨੂੰ ਨਵੇਂ ਪ੍ਰਧਾਨ ਬਣਨ ਦੀਆਂ ਵਧਾਈਆਂ ਦਿੱਤਾ ਹਨ।
Congratulations to Sardar @PargatSOfficial ji for being appointed as the President of the Punjab Pradesh Congress Committee @INCPunjab.
My best wishes. pic.twitter.com/sH2UFmhZe6
— Amarinder Singh Raja Warring (@RajaBrar_INC) October 2, 2026
ਦੱਸ ਦਈਏ ਕਿ ਪਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇਲਾਵਾ, ਅਰਾਧਨਾ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਵਿੱਚ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੋਵਾਂ ਸੂਬਿਆਂ ਵਿੱਚ 2027 ਵਿੱਚ ਚੋਣਾਂ ਹੋਣੀਆਂ ਹਨ।
ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਦਿੱਤੀ ਵਧਾਈ
ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸਚਿਨ ਪਾਇਲਟ ਨੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਬਦਲਾਅ ਦੀ ਰਾਹ ਦੇਖ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ।ਇਸ ਦੇ ਨਾਲ ਹੀ ਸਚਿਨ ਪਾਇਲਟ ਨੇ ਰਾਜਾ ਵੜਿੰਗ ਦਾ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀ ਮਿਹਨਤ ਅਤੇ ਯੋਗਦਾਨ ਲਈ ਧੰਨਵਾਦ ਕੀਤਾ।
पंजाब कांग्रेस कमेटी के नवनियुक्त अध्यक्ष @PargatSOfficial जी को मैं बधाई एवं शुभकामनाएँ देता हूँ।
मैं आशा करता हूँ कि आने वाले विधानसभा चुनावों में आपके नेतृत्व में पार्टी बेहतरीन प्रदर्शन करेगी। कांग्रेस अध्यक्ष @Kharge जी एवं नेता प्रतिपक्ष @RahulGandhi जी के विचारों को आप… https://t.co/MYHFOdVyUw
— Sachin Pilot (@SachinPilot) October 2, 2026
ਕੌਣ ਹਨ ਪਰਗਟ ਸਿੰਘ?
ਪਰਗਟ ਸਿੰਘ ਪੰਜਾਬ ਦੇ ਜਾਣੇ-ਪਛਾਣੇ ਸਾਬਕਾ ਹਾਕੀ ਖਿਡਾਰੀ ਅਤੇ ਸਿਆਸਤਦਾਨ ਹਨ। ਉਹ ਭਾਰਤੀ ਹਾਕੀ ਟੀਮ ਦੇ ਕਪਤਾਨ ਵੀ ਰਹਿ ਚੁੱਕੇ ਹਨ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ।ਸਿਆਸਤ ਵਿੱਚ ਉਨ੍ਹਾਂ ਨੇ 2012 ਵਿੱਚ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਜਲੰਧਰ ਕੈਂਟ ਤੋਂ ਜਿੱਤ ਦਰਜ ਕੀਤੀ।ਇਸ ਵੇਲੇ ਪਰਗਟ ਸਿੰਘ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ।
2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੀ ਜ਼ਿੰਮੇਵਾਰੀ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਅਜਿਹੇ ਸਮੇਂ ਮਿਲੀ ਹੈ ਜਦੋਂ ਸੂਬੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹੁਣ ਉਨ੍ਹਾਂ ਦੇ ਸਾਹਮਣੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬਾਈ ਇਕਾਈ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਹੋਵੇਗੀ।ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਅਤੇ ਸੰਗਠਨਾਤਮਕ ਸਰਗਰਮੀਆਂ ’ਤੇ ਸਭ ਦੀ ਨਜ਼ਰ ਰਹੇਗੀ।
ਇਹ ਵੀ ਪੜ੍ਹੋ : 44 ਸਾਲਾਂ ਦਾ ਇੰਤਜ਼ਾਰ ਖਤਮ! ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ
