ਇਸ ਦੇ ਨਾਲ ਹੀ ਤਰਨਤਾਰਨ ਵਿੱਚ ASI ਇਕਬਾਲ ਸਿੰਘ ਦਾ ਕਤਲ ਅਤੇ ਅਜਨਾਲਾ ਵਿੱਚ ASI ਸੁਖਚੈਨ ਸਿੰਘ ‘ਤੇ ਫਾਇਰਿੰਗ ਦੀ ਘਟਨਾ ਨੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਆਓ ਜਾਣਦੇ ਹਾਂ ਅਕਤੂਬਰ ਮਹੀਨੇ ਦੌਰਾਨ ਪੰਜਾਬ ਵਿੱਚ ਸਾਹਮਣੇ ਆਈਆਂ ਮੁੱਖ ਕਤਲ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਬਾਰੇ।
Model of Utter Failure
The cold-blooded killing of anti-drug activist Parvinder Singh Jhota in Mansa today is a classic case of an old, documented wajha ranjish being allowed to turn fatal due to professional failure at the district and Range level.In July 2023, Jhota had publicly paraded chemist Ashwani Kumar with a garland of shoes over alleged sale of banned drugs. FIRs were registered against both sides and the matter was pending before the High Court. Yet there was no effective monitoring or preventive intervention by the local police or senior Range officers — a basic professional duty that was clearly neglected.
Today the same enmity exploded on camera. Parwinder Jhota a social activist having continuous rivalry with killer was shot dead during a Facebook Live confrontation at the chemist’s shop, with his companions also injured. The video must be shared as evidence of how a known, live dispute was left unattended until it ended in murder.
How it landed from Courts to Camera? From expected civilised criminal justice system to a systemic failure leading to a brutal murde in brad day light.
Mansa has seen this before. Sidhu Moosewala who also addressed himself as Jhota in his song was also killed in this district in an act of organised crime. Here in this case a camera dealt with firearm. How can the hard-core local hostilities, existing FIRs and pending court matters are not professionally tracked and contained, the result is inevitable: deteriorating law and order and a spurt in sensational, preventable crime.
This is not just one incident. It reflects a failure of supervision and basic policing standards that the state can no longer afford. An example of a failed statecraft.— Gurinder Dhillon IPS (@gurinipspb) October 13, 2026
ਅੰਮ੍ਰਿਤਸਰ ‘ਚ Mad Sandhu ਦਾ ਦਿਨ-ਦਿਹਾੜੇ ਕਤਲ
3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ Mad Sandhu ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਗਈ।
. ਲੁਧਿਆਣਾ ‘ਚ ਸਾਬਕਾ ਸਰਪੰਚ ਨਵਤੇਜ ਸਿੰਘ ਨੀਟੂ ਦੀ ਹੱਤਿਆ
3 ਅਕਤੂਬਰ ਨੂੰ ਦੇਰ ਸ਼ਾਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਾਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਨੀਟੂ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟਾਂ ਮੁਤਾਬਕ, ਉਹ ਆਪਣੀ ਗੱਡੀ ਵਿੱਚ ਜਾ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਇਸ ਮਾਮਲੇ ਵਿੱਚ ਜ਼ਮੀਨੀ ਵਿਵਾਦ ਦਾ ਪਹਿਲੂ ਵੀ ਸਾਹਮਣੇ ਆਇਆ ਸੀ।
. ਤਰਨਤਾਰਨ ‘ਚ ਸਰਪੰਚ ਅਸ਼ਵਨੀ ਕੁਮਾਰ ਦਾ ਕਤਲ
6 ਅਕਤੂਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਕੁਮਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਹਮਲੇ ਦੌਰਾਨ ਉਨ੍ਹਾਂ ਦਾ ਇੱਕ ਸਹਾਇਕ ਵੀ ਜ਼ਖ਼ਮੀ ਹੋ ਗਿਆ ਸੀ। ਇਸ ਘਟਨਾ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ।
. ਬਟਾਲਾ ‘ਚ ਪਾਸਟਰ ਬਲਵਿੰਦਰ ਪਾਲ ਦਾ ਕਤਲ
8 ਅਕਤੂਬਰ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਪਾਸਟਰ ਬਲਵਿੰਦਰ ਪਾਲ ਉਰਫ਼ ਲਾਡੀ ਦੀ ਹੱਤਿਆ ਕਰ ਦਿੱਤੀ ਗਈ ਸੀ। ਰਿਪੋਰਟਾਂ ਅਨੁਸਾਰ, ਹਮਲਾਵਰ ਉਨ੍ਹਾਂ ਦੇ ਘਰ-ਕਮ-ਚਰਚ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।
. ਹੁਣ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ
ਹੁਣ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਦੀ ਖ਼ਬਰ ਸਾਹਮਣੇ ਆਈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਮੈਡੀਕਲ ਸਟੋਰ ‘ਤੇ ਨਸ਼ਾ ਵੇਚਣ ਦੇ ਮੁੱਦੇ ਨੂੰ ਲੈ ਕੇ ਵਿਵਾਦ ਹੋਇਆ, ਜਿਸ ਤੋਂ ਬਾਅਦ ਗੋਲੀਆਂ ਚੱਲੀਆਂ। ਇਸ ਘਟਨਾ ਵਿੱਚ ਉਨ੍ਹਾਂ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
. ਤਰਨਤਾਰਨ ‘ਚ ASI ਇਕਬਾਲ ਸਿੰਘ ਦਾ ਕਤਲ
ਅਕਤੂਬਰ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਨੇ ਵੀ ਚਿੰਤਾ ਵਧਾਈ ਹੈ। 11 ਅਕਤੂਬਰ ਨੂੰ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਵਿੱਚ ਡਿਊਟੀ ਖ਼ਤਮ ਕਰਕੇ ਘਰ ਪਰਤ ਰਹੇ ASI ਇਕਬਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਰਸਤੇ ਵਿੱਚ ਉਨ੍ਹਾਂ ‘ਤੇ ਫਾਇਰਿੰਗ ਕੀਤੀ। ਇਸ ਘਟਨਾ ਨੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਡਿਊਟੀ ਤੋਂ ਬਾਅਦ ਘਰ ਪਰਤਣ ਸਮੇਂ ਉਨ੍ਹਾਂ ਦੀ ਹਿਫ਼ਾਜ਼ਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
. ਅਜਨਾਲਾ ‘ਚ ASI ਸੁਖਚੈਨ ਸਿੰਘ ‘ਤੇ ਫਾਇਰਿੰਗ
ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਇਲਾਕੇ ਵਿੱਚ ਵੀ ਡਿਊਟੀ ਤੋਂ ਘਰ ਪਰਤ ਰਹੇ ASI ਸੁਖਚੈਨ ਸਿੰਘ ‘ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਘਟਨਾ ਤਰਨਤਾਰਨ ਵਿੱਚ ASI ਇਕਬਾਲ ਸਿੰਘ ਦੇ ਕਤਲ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਰ ਵਧਾਉਂਦੀ ਹੈ। ਹਾਲਾਂਕਿ, ਦੋਵਾਂ ਮਾਮਲਿਆਂ ਵਿਚਾਲੇ ਕਿਸੇ ਸਬੰਧ ਦੀ ਪੁਸ਼ਟੀ ਜਾਂਚ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ।
ਪੰਜਾਬ ‘ਚ ਕਤਲ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੇ ਵਧਾਈ ਚਿੰਤਾ
ਅਕਤੂਬਰ ਮਹੀਨੇ ਦੌਰਾਨ ਸਾਹਮਣੇ ਆਈਆਂ ਇਨ੍ਹਾਂ ਘਟਨਾਵਾਂ ਵਿੱਚ ਆਮ ਨਾਗਰਿਕਾਂ, ਸਿਆਸੀ ਅਤੇ ਪਿੰਡ ਪੱਧਰ ਦੇ ਨੁਮਾਇੰਦਿਆਂ, ਧਾਰਮਿਕ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲੇ ਸ਼ਾਮਲ ਹਨ। ਇਨ੍ਹਾਂ ਵਾਰਦਾਤਾਂ ਤੋਂ ਬਾਅਦ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਬਹਿਸ ਤੇਜ਼ ਹੋ ਗਈ ਹੈ।
ਹਾਲਾਂਕਿ, ਹਰੇਕ ਘਟਨਾ ਦੇ ਪਿੱਛੇ ਕਾਰਨ ਵੱਖਰੇ ਹੋ ਸਕਦੇ ਹਨ। ਇਸ ਲਈ ਇਨ੍ਹਾਂ ਸਾਰੇ ਮਾਮਲਿਆਂ ਨੂੰ ਇੱਕੋ ਗਿਰੋਹ ਜਾਂ ਸਾਜ਼ਿਸ਼ ਨਾਲ ਜੋੜਨਾ ਸਹੀ ਨਹੀਂ ਹੋਵੇਗਾ, ਜਦੋਂ ਤੱਕ ਜਾਂਚ ਵਿੱਚ ਅਜਿਹੇ ਸਬੂਤ ਸਾਹਮਣੇ ਨਹੀਂ ਆਉਂਦੇ।
Mansa erupts after Jhota’s murder!
Mann’s posters torn, accused’s medical shop vandalised. DIG says accused’s family members detained; probe underway.
From Gulzar Singh to Jhota, AAP’s ‘Yudh Nashian Virudh’ faces its real test ahead of 2027.
#Punjab #Drugs #Politics #Election https://t.co/Cv8TUlr1Fb
— Rishika Jain (@Rishikajain_08) October 13, 2026
