ਮਾਨਸਾ ਅਤੇ ਸੰਗਰੂਰ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੜਨ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ।
ਰਾਹੁਲ ਗਾਂਧੀ ਨੇ CM ਭਗਵੰਤ ਮਾਨ ਨੂੰ ਘੇਰਿਆ
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣਾ ਹੁਣ ਜਾਨਲੇਵਾ ਬਣ ਗਿਆ ਹੈ। ਉਨ੍ਹਾਂ ਇਸ ਸਥਿਤੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਕਿਉਂ ਨਹੀਂ ਮਿਲ ਰਹੀ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਨਸ਼ਿਆਂ ਦੇ ਮੁੱਦੇ ’ਤੇ ਜਵਾਬਦੇਹੀ ਦੀ ਮੰਗ ਕੀਤੀ।
पंजाब में नशे के ख़िलाफ़ आवाज़ उठाना अब जानलेवा हो गया है। और यह भगवंत मान की AAP सरकार के राज में हो रहा है।
मानसा: ‘नशा रोको, रोज़गार दो’ अभियान चलाने वाले परविंदर सिंह झोटा को दिनदहाड़े गोली मार दी गई जो एक फ़ेसबुक लाइव पर साफ़ दिखी।
संगरूर – मुख्यमंत्री का अपना ज़िला: मज़दूर गुलज़ार सिंह ने मंत्री के सामने गाँव में नशे का सवाल उठाया। परिवार का आरोप है कि उसके बाद उन पर माफ़ी माँगने का दबाव डाला गया। उन्होंने अपनी जान दे दी।
संगरूर: नशे के ख़िलाफ़ बोलने वाले मोहनजीत सिंह पर हिरासत में यातना के आरोप – मामला अब हाईकोर्ट में है।
और झोटा की कहानी में एक बात और है। जब उन्होंने शिकायत की, तो FIR हुई और पुलिस ने बाद में झोटा को भी बुक कर दिया।
जिस सरकार में शिकायत करने वाला भी मुलज़िम बन जाए, वहाँ नशे के सौदागर बेख़ौफ़ क्यों न हों?CM भगवंत मान जवाब दें: नशे के ख़िलाफ़ लड़ने वालों की हिफ़ाज़त कौन करेगा?
पंजाब के युवाओं का भविष्य तबाह करने वाले इस नशे के साम्राज्य को ख़त्म किए बिना कांग्रेस चैन से नहीं बैठेगी।
— Rahul Gandhi (@RahulGandhi) October 15, 2026
ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਕੀਤਾ ਜ਼ਿਕਰ
ਰਾਹੁਲ ਗਾਂਧੀ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਮੁਤਾਬਕ, ਝੋਟਾ ‘ਨਸ਼ਾ ਰੋਕੋ, ਰੋਜ਼ਗਾਰ ਦੋ’ ਮੁਹਿੰਮ ਰਾਹੀਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ।ਰਾਹੁਲ ਨੇ ਦੋਸ਼ ਲਗਾਇਆ ਕਿ ਝੋਟਾ ਨੂੰ ਦਿਨ-ਦਿਹਾੜੇ ਗੋਲੀ ਮਾਰੀ ਗਈ ਸੀ ਅਤੇ ਇਹ ਘਟਨਾ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੈਮਰੇ ਵਿੱਚ ਕੈਦ ਹੋਈ ਸੀ। ਉਨ੍ਹਾਂ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ।ਰਾਹੁਲ ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹੀ ਸੁਰੱਖਿਆ ਨਹੀਂ ਮਿਲੇਗੀ, ਤਾਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਿਵੇਂ ਪ੍ਰਭਾਵਸ਼ਾਲੀ ਹੋਵੇਗੀ?
ਸੰਗਰੂਰ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਵੀ ਚੁੱਕਿਆ ਮੁੱਦਾ
ਰਾਹੁਲ ਗਾਂਧੀ ਨੇ ਸੰਗਰੂਰ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਦੇ ਅਨੁਸਾਰ, ਗੁਲਜ਼ਾਰ ਸਿੰਘ ਨੇ ਆਪਣੇ ਪਿੰਡ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਮੰਤਰੀ ਦੇ ਸਾਹਮਣੇ ਚੁੱਕਿਆ ਸੀ।ਰਾਹੁਲ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਉਨ੍ਹਾਂ ’ਤੇ ਮੁਆਫ਼ੀ ਮੰਗਣ ਲਈ ਦਬਾਅ ਪਾਏ ਜਾਣ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਗੁਲਜ਼ਾਰ ਸਿੰਘ ਦੀ ਮੌਤ ਖੁਦਕੁਸ਼ੀ ਨਾਲ ਹੋ ਗਈ।ਇਸ ਘਟਨਾ ਦਾ ਹਵਾਲਾ ਦਿੰਦਿਆਂ ਰਾਹੁਲ ਨੇ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਬਾਰੇ ਸਵਾਲ ਉਠਾਏ।
ਮੋਹਨਜੀਤ ਸਿੰਘ ਦੇ ਮਾਮਲੇ ’ਚ ਵੀ ਚੁੱਕੇ ਸਵਾਲ
ਕਾਂਗਰਸੀ ਆਗੂ ਨੇ ਸੰਗਰੂਰ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਹਿਰਾਸਤ ਦੌਰਾਨ ਤਸ਼ੱਦਦ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ।
ਇਸ ਤੋਂ ਇਲਾਵਾ, ਰਾਹੁਲ ਗਾਂਧੀ ਨੇ ਪਰਵਿੰਦਰ ਸਿੰਘ ਝੋਟਾ ਵਿਰੁੱਧ ਦਰਜ ਮਾਮਲੇ ਨੂੰ ਲੈ ਕੇ ਵੀ ਸਵਾਲ ਕੀਤੇ। ਉਨ੍ਹਾਂ ਦੇ ਦੋਸ਼ ਮੁਤਾਬਕ, ਝੋਟਾ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਵਿਰੁੱਧ ਵੀ ਮਾਮਲਾ ਦਰਜ ਕਰ ਲਿਆ ਸੀ।
‘ਨਸ਼ਿਆਂ ਦੇ ਸਾਮਰਾਜ ਨੂੰ ਖ਼ਤਮ ਕਰਨ ਤੱਕ ਲੜੇਗੀ ਕਾਂਗਰਸ’
ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਪੱਸ਼ਟ ਕਰੇ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਚੁਣੌਤੀ ਦੇਣ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਇਸ ਲਈ ਇਸ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ।ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਆਪਣੀ ਲੜਾਈ ਜਾਰੀ ਰੱਖੇਗੀ।ਹੁਣ ਦੇਖਣਾ ਹੋਵੇਗਾ ਕਿ ਰਾਹੁਲ ਗਾਂਧੀ ਦੇ ਇਨ੍ਹਾਂ ਦੋਸ਼ਾਂ ’ਤੇ ਪੰਜਾਬ ਸਰਕਾਰ ਕੀ ਜਵਾਬ ਦਿੰਦੀ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲਿਆਂ ਦੀ ਸੁਰੱਖਿਆ ਲਈ ਕੀ ਕਦਮ ਚੁੱਕੇ ਜਾਂਦੇ ਹਨ।
