ਦਰੇਸੀ ਗਰਾਊਂਡ ‘ਚ ਹੋਵੇਗਾ ਰਾਵਣ ਦਹਿਨ
ਜਾਣਕਾਰੀ ਮੁਤਾਬਕ, ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਜਾਣ ਤੋਂ ਬਾਅਦ ਲੁਧਿਆਣਾ ਪਹੁੰਚਣਗੇ। ਇੱਥੇ ਦਰੇਸੀ ਦੁਸਹਿਰਾ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹ ਰਾਵਣ ਦਹਿਨ ਕਰਨਗੇ।ਇਸ ਪ੍ਰੋਗਰਾਮ ਨੂੰ ਲੈ ਕੇ ਭਾਜਪਾ ਵੱਲੋਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਪੁਲਿਸ ਅਲਰਟ
ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਅਮਿਤ ਸ਼ਾਹ ਅਗਲੀ ਸ਼ਾਮ ਦਰੇਸੀ ਦੁਸਹਿਰਾ ਗਰਾਊਂਡ ਵਿਖੇ ਰਾਵਣ ਦਹਿਨ ਲਈ ਪਹੁੰਚਣਗੇ। ਇਸ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਉੱਧਰ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ ਨੇ ਵੀ ਦੌਰੇ ਸਬੰਧੀ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸੁਰੱਖਿਆ ਪ੍ਰਬੰਧਾਂ ‘ਤੇ ਰਹੇਗੀ ਨਜ਼ਰ
ਅਮਿਤ ਸ਼ਾਹ ਦੇ ਦੌਰੇ ਨੂੰ ਦੇਖਦਿਆਂ ਦਰੇਸੀ ਦੁਸਹਿਰਾ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਪੁਲਿਸ ਵੱਲੋਂ ਸਮਾਗਮ ਵਾਲੀ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪ੍ਰੋਗਰਾਮ ਦੌਰਾਨ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ।
ਹੁਣ ਸਭ ਦੀਆਂ ਨਜ਼ਰਾਂ ਅਮਿਤ ਸ਼ਾਹ ਦੇ ਲੁਧਿਆਣਾ ਦੌਰੇ ਅਤੇ ਦਰੇਸੀ ਗਰਾਊਂਡ ਵਿਖੇ ਹੋਣ ਵਾਲੇ ਦੁਸਹਿਰਾ ਸਮਾਗਮ ‘ਤੇ ਟਿਕੀਆਂ ਹੋਈਆਂ ਹਨ।
