ਕੰਸਰਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਵੀ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ, “30 ਅਕਤੂਬਰ ਨੂੰ ਮਿਲਦੇ ਹਾਂ”। ਇਸ ਐਲਾਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਹਿਲਾਂ ਦਿੱਲੀ ਪੁਲਿਸ ਨੇ ਮਨਜ਼ੂਰੀ ਦੇਣ ਤੋਂ ਕੀਤਾ ਸੀ ਇਨਕਾਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਕੰਸਰਟ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਦਿਲਜੀਤ ਦੇ ਪ੍ਰਸ਼ੰਸਕਾਂ ਵਿੱਚ ਸ਼ੋਅ ਨੂੰ ਲੈ ਕੇ ਚਿੰਤਾ ਬਣੀ ਹੋਈ ਸੀ।
ਹਾਲਾਂਕਿ, ਹੁਣ ਕੰਸਰਟ ਨੂੰ ਮਨਜ਼ੂਰੀ ਮਿਲਣ ਨਾਲ ਪ੍ਰਸ਼ੰਸਕਾਂ ਨੂੰ ਵੱਡੀ ਰਾਹਤ ਮਿਲੀ ਹੈ। 30 ਅਕਤੂਬਰ ਨੂੰ ਹੋਣ ਵਾਲੇ ਇਸ ਸ਼ੋਅ ਵਿੱਚ ਦਿਲਜੀਤ ਦੋਸਾਂਝ ਆਪਣੇ ਗੀਤਾਂ ਅਤੇ ਸ਼ਾਨਦਾਰ ਅੰਦਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਪ੍ਰਸ਼ੰਸਕਾਂ ਨੂੰ ਕੰਸਰਟ ਦੀ ਉਡੀਕ
ਦਿਲਜੀਤ ਦੋਸਾਂਝ ਦੇ ਦੇਸ਼-ਵਿਦੇਸ਼ ਵਿੱਚ ਲੱਖਾਂ ਪ੍ਰਸ਼ੰਸਕ ਹਨ ਅਤੇ ਉਨ੍ਹਾਂ ਦੇ ਲਾਈਵ ਸ਼ੋਅ ਅਕਸਰ ਚਰਚਾ ਵਿੱਚ ਰਹਿੰਦੇ ਹਨ। ਦਿੱਲੀ ਕੰਸਰਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ 30 ਅਕਤੂਬਰ ਨੂੰ ਹੋਣ ਵਾਲੇ ਇਸ ਪ੍ਰੋਗਰਾਮ ’ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਹਾਰੀ ਹੋਈ ਬਾਜ਼ੀ ਜਿੱਤਿਆ ਭਾਰਤ! ਤਿਲਕ-ਨੀਤੀਸ਼ ਦਾ ਤੂਫ਼ਾਨ, 8 ਸਾਲ ਪੁਰਾਣਾ ਰਿਕਾਰਡ ਚਕਨਾਚੂਰ
