Punjab Holiday Today: ਪੰਜਾਬ ਵਿੱਚ ਅੱਜ 27 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਕੰਮਕਾਜ ਬੰਦ ਰਹੇਗਾ। ਹਾਲਾਂਕਿ, ਇਹ ਛੁੱਟੀ ਪੂਰੇ ਪੰਜਾਬ ਲਈ ਨਹੀਂ ਹੈ, ਸਗੋਂ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਤੱਕ ਸੀਮਤ ਹੈ।ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਜਾਰੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਜੇਕਰ ਤੁਸੀਂ ਕਿਸੇ ਸਰਕਾਰੀ ਦਫ਼ਤਰ ਜਾਂ ਸਿੱਖਿਆ ਸੰਸਥਾ ਵਿੱਚ ਕੰਮ ਲਈ ਜਾਣਾ ਹੈ, ਤਾਂ ਪਹਿਲਾਂ ਸਬੰਧਤ ਅਦਾਰੇ ਤੋਂ ਜਾਣਕਾਰੀ ਲੈ ਲਵੋ।
ਕੀ ਪੂਰੇ ਪੰਜਾਬ ਵਿੱਚ ਬੰਦ ਰਹਿਣਗੇ ਸਕੂਲ?
ਨਹੀਂ, ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਲਈ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਲਈ ਇਸ ਹੁਕਮ ਦੇ ਆਧਾਰ ’ਤੇ ਛੁੱਟੀ ਲਾਗੂ ਨਹੀਂ ਹੁੰਦੀ। ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਆਪਣੇ ਸਥਾਨਕ ਪ੍ਰਸ਼ਾਸਨ ਜਾਂ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਜਾਂਚ ਕਰਨੀ ਚਾਹੀਦੀ ਹੈ।
29 ਅਕਤੂਬਰ ਨੂੰ ਕਰਵਾ ਚੌਥ ਦੀ RH ਛੁੱਟੀ
ਇਸ ਤੋਂ ਇਲਾਵਾ, 29 ਅਕਤੂਬਰ ਨੂੰ ਕਰਵਾ ਚੌਥ ਮੌਕੇ ਪੰਜਾਬ ਸਰਕਾਰ ਦੀ ਛੁੱਟੀਆਂ ਦੀ ਸੂਚੀ ਵਿੱਚ RH (Restricted Holiday) ਦਰਜ ਹੈ। ਇਹ ਲਾਜ਼ਮੀ ਜਨਤਕ ਛੁੱਟੀ ਨਹੀਂ ਹੁੰਦੀ। ਇਸ ਲਈ ਮੁਲਾਜ਼ਮਾਂ ਨੂੰ ਆਪਣੇ ਵਿਭਾਗ ਦੇ ਨਿਯਮਾਂ ਅਨੁਸਾਰ ਛੁੱਟੀ ਦੀ ਮਨਜ਼ੂਰੀ ਲੈਣੀ ਪਵੇਗੀ।
