ਮਾਲਵਾ ਤੋਂ ਕਾਂਗਰਸ ਕਰੇਗੀ ਮਿਸ਼ਨ 2027 ਦੀ ਸ਼ੁਰੂਆਤ?
ਪੰਜਾਬ ਦੀ ਰਾਜਨੀਤੀ ਵਿੱਚ ਮਾਲਵਾ ਖੇਤਰ ਦੀ ਅਹਿਮ ਭੂਮਿਕਾ ਰਹੀ ਹੈ। ਅਜਿਹੇ ਵਿੱਚ ਸੰਗਰੂਰ ਤੋਂ ਚੋਣ ਤਿਆਰੀਆਂ ਨੂੰ ਅੱਗੇ ਵਧਾਉਣਾ ਕਾਂਗਰਸ ਦੀ ਰਣਨੀਤੀ ਦਾ ਮਹੱਤਵਪੂਰਨ ਹਿੱਸਾ ਹੋ ਸਕਦਾ ਹੈ। ਪਾਰਟੀ ਦਾ ਟੀਚਾ ਇਸ ਖੇਤਰ ਵਿੱਚ ਆਪਣੇ ਵਰਕਰਾਂ ਨੂੰ ਸਰਗਰਮ ਕਰਨਾ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨਾ ਹੈ।
ਪਰਗਟ ਸਿੰਘ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਰਾਹੁਲ ਗਾਂਧੀ ਦਾ ਸੰਗਰੂਰ ਦੌਰਾ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਦੌਰੇ ਰਾਹੀਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅੱਗੇ ਵਧਾਉਣ ’ਤੇ ਜ਼ੋਰ ਦੇ ਸਕਦੀ ਹੈ।
ਇਹ ਵੀ ਪੜ੍ਹੋ : Punjab Holiday Today RH: ਪੰਜਾਬ ’ਚ ਅੱਜ ਸਰਕਾਰੀ ਛੁੱਟੀ! ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਕਾਂਗਰਸ ਨੇ ਚੋਣਾਂ ਲਈ ਤੇਜ਼ ਕੀਤੀਆਂ ਤਿਆਰੀਆਂ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਵੱਲੋਂ ਸੂਬੇ ਭਰ ਵਿੱਚ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਦੀ ਯੋਜਨਾ ਹੈ। ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਅਤੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨ ’ਤੇ ਧਿਆਨ ਦੇ ਰਹੀ ਹੈ।
ਹੁਣ ਸਭ ਦੀਆਂ ਨਜ਼ਰਾਂ 4 ਨਵੰਬਰ ਨੂੰ ਹੋਣ ਵਾਲੇ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ’ਤੇ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਦੇ ਪ੍ਰੋਗਰਾਮ ਅਤੇ ਸੰਬੋਧਨ ਵਿੱਚ ਪੰਜਾਬ ਦੀ ਰਾਜਨੀਤੀ ਅਤੇ ਮਿਸ਼ਨ 2027 ਨੂੰ ਲੈ ਕੇ ਕੀ ਸੰਦੇਸ਼ ਦਿੱਤਾ ਜਾਂਦਾ ਹੈ, ਇਹ ਦੇਖਣਾ ਅਹਿਮ ਹੋਵੇਗਾ।
