ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਤਿੰਨ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਵਾਈ ਨੂੰ ਅਪਰਾਧ ਅਤੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫ਼ਲਤਾ ਦੱਸਿਆ ਹੈ।
In a major breakthrough, Amritsar Rural Police busts multiple illegal arms, explosives and drug trafficking networks, solves 3 firing incidents, apprehends 16 accused and recovers 5 illegal pistols, 2 sophisticated Uzi guns, 2 hand grenades, 34 Kg heroin and 26 live cartridges.
Preliminary investigation reveals that the accused were allegedly in contact with foreign-based handlers who facilitated the supply of illegal weapons for further distribution among criminal elements.
Separate FIRs have been registered at PS Gharinda, PS Beas, PS Mehta, PS Lopoke & PS Chatiwind, Amritsar. Further investigation is underway to establish backward and forward linkages and identify other individuals involved in the network.
@PunjabPoliceInd remains committed to dismantling illegal arms and drug trafficking networks and ensuring a safer, drug-free Punjab.
— DGP Punjab Police (@DGPPunjabPolice) November 5, 2026
ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ, ਵਿਦੇਸ਼ਾਂ ਵਿੱਚ ਬੈਠੇ ਇਹ ਹੈਂਡਲਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਿੱਥੋਂ ਹੋ ਰਹੀ ਸੀ ਅਤੇ ਇਸ ਨੈੱਟਵਰਕ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ।
34 ਕਿਲੋ ਹੈਰੋਇਨ, ਉਜ਼ੀ ਬੰਦੂਕਾਂ ਅਤੇ ਹੈਂਡ ਗ੍ਰਨੇਡ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਰਾਮਦਗੀ ਵਿੱਚ ਸ਼ਾਮਲ ਹਨ:
- 5 ਗੈਰ-ਕਾਨੂੰਨੀ ਪਿਸਤੌਲ
- 2 ਆਧੁਨਿਕ ਉਜ਼ੀ ਬੰਦੂਕਾਂ
- 2 ਹੈਂਡ ਗ੍ਰਨੇਡ
- 34 ਕਿਲੋਗ੍ਰਾਮ ਹੈਰੋਇਨ
- 26 ਜ਼ਿੰਦਾ ਕਾਰਤੂਸ
ਇਸ ਤੋਂ ਇਲਾਵਾ ਪੁਲਿਸ ਨੇ ਤਿੰਨ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਵੀ ਇਸ ਜਾਂਚ ਦੌਰਾਨ ਹੱਲ ਕਰਨ ਦਾ ਦਾਅਵਾ ਕੀਤਾ ਹੈ।
ਪੰਜ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ FIR
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ ਸ਼ਾਮਲ ਹਨ।ਪੁਲਿਸ ਵੱਲੋਂ ਦਰਜ ਕੀਤੀਆਂ ਗਈਆਂ ਵੱਖ-ਵੱਖ ਐੱਫਆਈਆਰਜ਼ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ। ਜਾਂਚ ਏਜੰਸੀਆਂ ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਾਰਵਾਈ ਜਾਰੀ: DGP
ਪੰਜਾਬ ਪੁਲਿਸ ਦੇ ਡੀਜੀਪੀ ਨੇ ਕਿਹਾ ਕਿ ਪੁਲਿਸ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 16 ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
