ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ?
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੁਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਅਤੇ ਕਮਲਪਾਲ ਸਿੰਘ ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਇੱਕ ਨਾਬਾਲਗ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਰਮਜੀਤ ਸਿੰਘ ਦਾ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਹੈ। ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ।
In a major breakthrough, Counter Intelligence #Amritsar busts a cross-border narcotics smuggling network, apprehends 4 accused, including one juvenile, and recovers 36 Kg heroin.
Preliminary investigation reveals that the accused were allegedly acting on the instructions of a foreign-based handler, receiving heroin consignments near the #India-#Pakistan border in the Lopoke area and supplying them to other parties.
FIR registered at PS State Special Operation Cell (#SSOC), Amritsar. Further investigation is underway to uncover the complete network and its backward and forward linkages.
@PunjabPoliceInd remains committed to combating drug trafficking and dismantling organised narcotics networks to help build a safe and drug-free Punjab.
— DGP Punjab Police (@DGPPunjabPolice) November 6, 2026
ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਹੈਰੋਇਨ ਦੀ ਖੇਪ
ਡੀਜੀਪੀ ਗੌਰਵ ਯਾਦਵ ਅਨੁਸਾਰ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੋਪੋਕੇ ਇਲਾਕੇ ਵਿੱਚ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਦਾ ਪ੍ਰਬੰਧ ਕਰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਸੁੱਟੀ ਜਾਂਦੀ ਸੀ, ਜਿਸ ਨੂੰ ਮੁਲਜ਼ਮ ਪ੍ਰਾਪਤ ਕਰਕੇ ਅੱਗੇ ਆਪਣੇ ਹੋਰ ਸਾਥੀਆਂ ਰਾਹੀਂ ਵੱਖ-ਵੱਖ ਧਿਰਾਂ ਤੱਕ ਪਹੁੰਚਾਉਂਦੇ ਸਨ।
ਪੁਲਿਸ ਨੇ ਕਿਵੇਂ ਕੀਤੀ ਕਾਰਵਾਈ?
ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਚਾਰ ਸਾਥੀਆਂ ਨੇ ਲੋਪੋਕੇ ਸਰਹੱਦੀ ਇਲਾਕੇ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਹਾਸਲ ਕੀਤੀ ਹੈ।ਇਹ ਮੁਲਜ਼ਮ ਇਸ ਖੇਪ ਨੂੰ ਅੰਮ੍ਰਿਤਸਰ-ਲੋਪੋਕੇ ਰੋਡ ‘ਤੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਾਈਵੇਅ ਪੁਲ ਨੇੜੇ ਛਾਪੇਮਾਰੀ ਕੀਤੀ ਅਤੇ ਚਾਰਾਂ ਨੂੰ 36 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।ਪੁਲਿਸ ਨੇ ਮੌਕੇ ਤੋਂ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ‘ਤੇ ਨਸ਼ੇ ਦੀ ਸਪਲਾਈ ਲਈ ਕੀਤੀ ਜਾ ਰਹੀ ਸੀ।
ਪੂਰੇ ਨੈੱਟਵਰਕ ਦੀ ਜਾਂਚ ਜਾਰੀ
ਡੀਜੀਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਵਿਦੇਸ਼ ਵਿੱਚ ਬੈਠੇ ਹੈਂਡਲਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਸਾਥੀਆਂ ਤੱਕ ਪਹੁੰਚਣਾ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨਾ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
