ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਪ੍ਰੋ. ਚੰਦੂਮਾਜਰਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਘਟਨਾਕ੍ਰਮ ਨੂੰ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਮੋੜ ਵਜੋਂ ਦੇਖਿਆ ਜਾ ਰਿਹਾ ਹੈ।
ਅਕਾਲੀ ਦਲ ਤੋਂ ਵੱਖ ਹੋਣ ਮਗਰੋਂ ਮੁੜ ਹੋਈ ਘਰ ਵਾਪਸੀ
ਜ਼ਿਕਰਯੋਗ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਸਨ। ਹਾਲ ਹੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਏਕਤਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਸੀ ਕਿ ਮੌਜੂਦਾ ਸਿਆਸੀ ਹਾਲਾਤ, ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੀ ਸਮੁੱਚੀ ਸਥਿਤੀ ਨੂੰ ਦੇਖਦਿਆਂ ਅਕਾਲੀ ਦਲ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਮੁਤਾਬਕ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋਣਾ ਚਾਹੀਦਾ ਹੈ।
Pleased to welcome Prof Prem Singh Chandumajra ji and his son, former MLA Harinderpal Singh Chandumajra, along with their entire team back into the Shiromani Akali Dal fold.
Their homecoming has significantly strengthened the party and finished off the so-called “Nawan Chulha Dal”.
On this occasion, I am happy to appoint Harinderpal Singh Chandumajra as Halqa Incharge of Sanaur Assembly constituency.
With the old team’s return, I can confidently say that the Shiromani Akali Dal will win all seats in Patiala district and form the government in Punjab with a clear majority.— Sukhbir Singh Badal (@officeofssbadal) November 6, 2026
2 ਦਸੰਬਰ ਦੇ ਹੁਕਮਨਾਮੇ ਨੂੰ ਲੈ ਕੇ ਕੀ ਕਿਹਾ ਸੀ?
ਪ੍ਰੋ. ਚੰਦੂਮਾਜਰਾ ਨੇ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਇਸ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਇਕਜੁੱਟ ਕਰਨਾ ਸੀ, ਨਾ ਕਿ ਪਾਰਟੀ ਨੂੰ ਵੰਡਣਾ।ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ NDA ਦੀ ਅਗਵਾਈ ਵਾਲੀ ਸਰਕਾਰ ਬਾਰੇ ਗੱਲ ਕੀਤੀ ਸੀ ਤਾਂ ਉਨ੍ਹਾਂ ਨੇ ਵੀ ਬਿਆਨ ਜਾਰੀ ਕਰਕੇ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਦੀ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ ਸੀ।
ਗਿਆਨੀ ਹਰਪ੍ਰੀਤ ਸਿੰਘ ਦੇ ਇਤਰਾਜ਼ ‘ਤੇ ਚੰਦੂਮਾਜਰਾ ਦਾ ਤਨਜ਼
ਇਸ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੇ ਬਿਆਨ ‘ਤੇ ਇਤਰਾਜ਼ ਜਤਾਏ ਜਾਣ ਦਾ ਮੁੱਦਾ ਵੀ ਚਰਚਾ ਵਿੱਚ ਰਿਹਾ। ਜਦੋਂ ਪ੍ਰੋ. ਚੰਦੂਮਾਜਰਾ ਨੂੰ ਪੁੱਛਿਆ ਗਿਆ ਕਿ ਹੁਣ ਗਿਆਨੀ ਜੀ ਕੀ ਕਰ ਸਕਦੇ ਹਨ ਤਾਂ ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਸ਼ਾਇਦ ‘ਕਥਾ ਸੁਣਾ ਸਕਦੇ ਹਨ।’
ਪੰਜਾਬ ਦੀ ਸਿਆਸਤ ਵਿੱਚ ਕੀ ਹੋਵੇਗਾ ਅਸਰ?
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਆਪਣੇ ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨੂੰ ਪਾਰਟੀ ਲਈ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਅਕਾਲੀ ਦਲ ਦੀ ਏਕਤਾ ਦਾ ਮੁੱਦਾ ਵੀ ਮੁੜ ਚਰਚਾ ਵਿੱਚ ਆ ਗਿਆ ਹੈ।ਹੁਣ ਦੇਖਣਾ ਹੋਵੇਗਾ ਕਿ ਪ੍ਰੋ. ਚੰਦੂਮਾਜਰਾ ਦੀ ਵਾਪਸੀ ਨਾਲ ਪਾਰਟੀ ਨੂੰ ਕਿੰਨੀ ਮਜ਼ਬੂਤੀ ਮਿਲਦੀ ਹੈ ਅਤੇ ਪੰਜਾਬ ਦੀ ਸਿਆਸਤ ਵਿੱਚ ਇਸ ਦਾ ਕੀ ਅਸਰ ਪੈਂਦਾ ਹੈ।
