ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਨੂੰ ਰੌਸ਼ਨੀ ਨਾਲ ਜਗਮਗਾ ਦਿੰਦਾ ਹੈ। ਇਹ ਤਿਉਹਾਰ ਸਿਰਫ਼ ਰੌਸ਼ਨੀ ਦਾ ਪ੍ਰਤੀਕ ਹੀ ਨਹੀਂ, ਸਗੋਂ ਹਨੇਰੇ ਵਿਰੁੱਧ ਸਾਡੇ ਸੰਕਲਪ ਅਤੇ ਸਕਾਰਾਤਮਕਤਾ ਦੀ ਜਿੱਤ ਦਾ ਵੀ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਹਰ ਸਾਲ ਦੀਵਾਲੀ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ ਅਤੇ ਦੇਸ਼ ਦੇ ਬਹਾਦਰ ਜਵਾਨਾਂ ਵਿਚਕਾਰ ਸਮਾਂ ਬਿਤਾਉਣਾ ਉਨ੍ਹਾਂ ਦੀ ਇੱਕ ਖ਼ਾਸ ਪਰੰਪਰਾ ਬਣ ਚੁੱਕੀ ਹੈ। ਇਸ ਸਾਲ ਵੀ ਉਹ ਇਸ ਪਰੰਪਰਾ ਨੂੰ ਜਾਰੀ ਰੱਖਣਗੇ।
Have a great Diwali! https://t.co/YbFVq7tHmx
— Narendra Modi (@narendramodi) November 7, 2026
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੁਲਾਕਾਤ ਦੀ ਜਾਣਕਾਰੀ ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਭਗਵਾਨ ਧਨਵੰਤਰੀ ਅੱਗੇ ਅਰਦਾਸ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਕਿਰਪਾ ਨਾਲ ਹਰ ਵਿਅਕਤੀ ਦਾ ਜੀਵਨ ਖੁਸ਼ੀਆਂ, ਸ਼ਾਂਤੀ ਅਤੇ ਚੰਗੀ ਸਿਹਤ ਨਾਲ ਭਰਿਆ ਰਹੇ। ਉਨ੍ਹਾਂ ਨੇ ਕਾਮਨਾ ਕੀਤੀ ਸੀ ਕਿ ਦੇਸ਼ ਦੇ ਹਰ ਘਰ ਵਿੱਚ ਖੁਸ਼ੀਆਂ ਅਤੇ ਆਨੰਦ ਦਾ ਦੀਪ ਜਗਮਗਾਉਂਦਾ ਰਹੇ।
ਪ੍ਰਧਾਨ ਮੰਤਰੀ ਦੇ ਇਸ ਸੰਦੇਸ਼ ਨਾਲ ਉਨ੍ਹਾਂ ਨੇ ਦੀਵਾਲੀ ਦੇ ਮੌਕੇ ‘ਤੇ ਦੇਸ਼ ਦੀ ਏਕਤਾ, ਖੁਸ਼ਹਾਲੀ ਅਤੇ ਸਰਹੱਦਾਂ ਦੀ ਰਾਖੀ ਕਰ ਰਹੇ ਬਹਾਦਰ ਸੈਨਿਕਾਂ ਪ੍ਰਤੀ ਸਨਮਾਨ ਦਾ ਸੁਨੇਹਾ ਵੀ ਦਿੱਤਾ ਹੈ।
