ਦੋਵਾਂ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਚੰਡੀਗੜ੍ਹ ਵਿੱਚ ਪਾਰਟੀ ਨੂੰ ਮਿਲੇਗੀ ਮਜ਼ਬੂਤੀ
ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਗੁਜਰਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੇਗੀ।ਉਨ੍ਹਾਂ ਉਮੀਦ ਜਤਾਈ ਕਿ ਗੁਜਰਾਲ ਦੇ ਤਜਰਬੇ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਸਕੇਗਾ।
ਅਕਾਲੀ ਦਲ ਨੇ ਸਾਂਝੀ ਕੀਤੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੀ ਸਿਆਸਤ ਵਿੱਚ ਇਸ ਸ਼ਮੂਲੀਅਤ ਨੂੰ ਅਕਾਲੀ ਦਲ ਲਈ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਇਸ ਨਵੇਂ ਸਿਆਸੀ ਸਮੀਕਰਨ ਦਾ ਕਿੰਨਾ ਫਾਇਦਾ ਮਿਲਦਾ ਹੈ।
