ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖੁਲਾਸਾ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮੁਲਜ਼ਮਾਂ ਨਾਲ ਸੰਪਰਕ ਕਰਦੇ ਸਨ ਅਤੇ ਹਥਿਆਰਾਂ ਦੀ ਸਪਲਾਈ ਸਬੰਧੀ ਹਦਾਇਤਾਂ ਦਿੰਦੇ ਸਨ।
ਪੁਲਿਸ ਜਾਂਚ ਮੁਤਾਬਕ ਡਰੋਨ ਰਾਹੀਂ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਭਾਰਤ ਪਹੁੰਚਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਇਹ ਹਥਿਆਰ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਪਹੁੰਚਾਉਂਦੇ ਸਨ।
In a major breakthrough, Amritsar Commissionerate Police busts two illegal arms supply networks, apprehends 6 accused and recovers 14 sophisticated pistols.
Preliminary investigation reveals that the accused were allegedly in contact with foreign-based handlers through social media platforms, who facilitated the supply of illegal weapons through drone-based consignments. The accused allegedly collected these consignments and further supplied the weapons to individuals involved in criminal activities.
Two FIRs have been registered at PS Chheharta and PS Civil Lines, Amritsar. Further investigation is underway to identify other associates, establish the complete backward and forward linkages, and dismantle the wider illegal arms supply networks.
@PunjabPoliceInd remains committed to dismantling organised criminal networks, curbing illegal arms trafficking and ensuring peace and security across #Punjab.
— DGP Punjab Police (@DGPPunjabPolice) November 10, 2026
ਅੰਮ੍ਰਿਤਸਰ ਪੁਲਿਸ ਦੀ ਇਸ ਕਾਰਵਾਈ ਦੌਰਾਨ ਕੁੱਲ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਮੰਨਣਾ ਹੈ ਕਿ ਇਨ੍ਹਾਂ ਨੈੱਟਵਰਕਾਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਸੀ।ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ ਵਿਖੇ ਦੋ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਜਾਂਚ ਜਾਰੀ
ਪੁਲਿਸ ਹੁਣ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ, ਮੁਲਜ਼ਮਾਂ ਦੇ ਸੰਪਰਕਾਂ ਅਤੇ ਇਹ ਹਥਿਆਰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਏ ਗਏ, ਇਸ ਬਾਰੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦਾ ਮੁੱਖ ਮਕਸਦ ਇਸ ਗੈਰ-ਕਾਨੂੰਨੀ ਨੈੱਟਵਰਕ ਦੀਆਂ ਸਾਰੀਆਂ ਕੜੀਆਂ ਦਾ ਪਤਾ ਲਗਾ ਕੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨਾ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧਿਕ ਗਿਰੋਹਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
