ਇਸ ਸ਼ਾਨਦਾਰ ਜਿੱਤ ਦੇ ਹੀਰੋ ਮੋਹਿਤ ਉਲਵਾ ਰਹੇ, ਜਿਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਹਿੰਮਤ ਦਿਖਾਉਂਦਿਆਂ 49 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਨ੍ਹਾਂ ਨੇ ਆਖਰੀ ਸਮੇਂ ਤੱਕ ਕ੍ਰੀਜ਼ ‘ਤੇ ਡਟੇ ਰਹਿ ਕੇ ਟੀਮ ਨੂੰ ਹਾਰ ਦੇ ਮੂੰਹ ਵਿੱਚੋਂ ਕੱਢਿਆ ਅਤੇ ਜਿੱਤ ਦੀ ਮੰਜ਼ਿਲ ਤੱਕ ਪਹੁੰਚਾਇਆ।
ਪਾਕਿਸਤਾਨੀ ਬੱਲੇਬਾਜ਼ਾਂ ਨੇ ਕੀਤੀ ਤੂਫ਼ਾਨੀ ਬੱਲੇਬਾਜ਼ੀ
ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਭਾਰਤੀ ਗੇਂਦਬਾਜ਼ਾਂ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਉਸਮਾਨ ਖਾਨ ਨੇ ਸ਼ਾਨਦਾਰ ਸੈਂਕੜਾ ਲਗਾਇਆ।
ਉਸਮਾਨ ਖਾਨ ਨੇ 111 ਗੇਂਦਾਂ ਵਿੱਚ 107 ਦੌੜਾਂ ਬਣਾਈਆਂ, ਜਿਸ ਵਿੱਚ 11 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਦੂਜੇ ਪਾਸੇ ਅਬਦੁਲ ਕਾਦਿਰ ਨੇ ਵੀ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ ਸਿਰਫ਼ 54 ਗੇਂਦਾਂ ਵਿੱਚ 80 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਵਿੱਚ 8 ਛੱਕੇ ਅਤੇ 3 ਚੌਕੇ ਸ਼ਾਮਲ ਸਨ।
ਦੋਵਾਂ ਬੱਲੇਬਾਜ਼ਾਂ ਨੇ ਦੂਜੀ ਵਿਕਟ ਲਈ 135 ਦੌੜਾਂ ਦੀ ਅਹਿਮ ਸਾਂਝੇਦਾਰੀ ਕੀਤੀ। ਇਸ ਤੋਂ ਇਲਾਵਾ ਪਾਕਿਸਤਾਨੀ ਕਪਤਾਨ ਫਰਹਾਨ ਯੂਸਫ਼ ਨੇ ਵੀ 60 ਗੇਂਦਾਂ ਵਿੱਚ 63 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ ਦੇ ਸਕੋਰ ਨੂੰ ਮਜ਼ਬੂਤ ਬਣਾਇਆ।
ਭਾਰਤੀ ਗੇਂਦਬਾਜ਼ਾਂ ਨੇ ਝਟਕਾਈਆਂ ਅਹਿਮ ਵਿਕਟਾਂ
ਭਾਰਤ ਵੱਲੋਂ ਗੇਂਦਬਾਜ਼ੀ ਕਰਦਿਆਂ ਪਰੇਸ਼ ਪਟੇਲ ਸਭ ਤੋਂ ਸਫਲ ਰਹੇ। ਉਨ੍ਹਾਂ ਨੇ ਆਪਣੇ 10 ਓਵਰਾਂ ਵਿੱਚ 68 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਉੱਥੇ ਹੀ ਵਿਜੇ ਸੁਭਾਸ਼ ਨੇ 5 ਓਵਰਾਂ ਵਿੱਚ 40 ਦੌੜਾਂ ਦੇ ਕੇ 3 ਵਿਕਟਾਂ ਆਪਣੇ ਨਾਮ ਕੀਤੀਆਂ।
ਪਾਕਿਸਤਾਨੀ ਬੱਲੇਬਾਜ਼ਾਂ ਦੀਆਂ ਸ਼ਾਨਦਾਰ ਪਾਰੀਆਂ ਦੇ ਬਾਵਜੂਦ ਭਾਰਤੀ ਗੇਂਦਬਾਜ਼ਾਂ ਨੇ ਅਹਿਮ ਮੌਕਿਆਂ ‘ਤੇ ਵਿਕਟਾਂ ਹਾਸਲ ਕਰਕੇ ਟੀਮ ਨੂੰ ਵਾਪਸੀ ਦਾ ਮੌਕਾ ਦਿੱਤਾ।
ਮੋਹਿਤ ਉਲਵਾ ਨੇ ਆਖਰੀ ਸਮੇਂ ਤੱਕ ਨਹੀਂ ਮੰਨੀ ਹਾਰ
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਲਈ ਮੁਕਾਬਲਾ ਆਸਾਨ ਨਹੀਂ ਰਿਹਾ। ਭਾਰਤੀ ਬੱਲੇਬਾਜ਼ ਲਗਾਤਾਰ ਵਿਕਟਾਂ ਗੁਆਉਂਦੇ ਰਹੇ ਅਤੇ ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਪਾਕਿਸਤਾਨ ਇਹ ਫਾਈਨਲ ਜਿੱਤ ਜਾਵੇਗਾ।
ਪਰ ਮੋਹਿਤ ਉਲਵਾ ਨੇ ਹਿੰਮਤ ਨਹੀਂ ਹਾਰੀ। ਉਨ੍ਹਾਂ ਨੇ ਦਬਾਅ ਵਾਲੇ ਮਾਹੌਲ ਵਿੱਚ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 49 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਨ੍ਹਾਂ ਨੇ ਟੀਮ ਨੂੰ ਸੰਭਾਲਿਆ ਅਤੇ ਆਖਰੀ ਗੇਂਦ ਤੱਕ ਜਿੱਤ ਦੀ ਉਮੀਦ ਬਰਕਰਾਰ ਰੱਖੀ।
ਆਖਰਕਾਰ ਭਾਰਤੀ ਟੀਮ ਨੇ ਆਖਰੀ ਗੇਂਦ ‘ਤੇ 1 ਵਿਕਟ ਨਾਲ ਜਿੱਤ ਦਰਜ ਕਰਕੇ ਪਾਕਿਸਤਾਨ ਨੂੰ ਕਰਾਰੀ ਮਾਤ ਦਿੱਤੀ। ਇਸ ਜਿੱਤ ਨਾਲ ਭਾਰਤ ਨੇ ਆਪਣਾ 9ਵਾਂ U19 ਏਸ਼ੀਆ ਕੱਪ ਖ਼ਿਤਾਬ ਜਿੱਤ ਲਿਆ।ਭਾਰਤ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮੋਹਿਤ ਉਲਵਾ ਦੀ ਜੁਝਾਰੂ ਪਾਰੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਕ੍ਰਿਕਟ ਵਿੱਚ ਆਖਰੀ ਗੇਂਦ ਤੱਕ ਹਾਰ ਨਹੀਂ ਮੰਨਣੀ ਚਾਹੀਦੀ।
