ਦੱਸਣਯੋਗ ਹੈ ਕਿ ਹਰਦੀਪ ਸਿੰਘ ਪੁਰੀ ਹਾਲ ਹੀ ਵਿੱਚ ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਲਈ ਮੁੜ ਚੁਣੇ ਗਏ ਸਨ। ਇਸ ਤੋਂ ਕੁਝ ਦਿਨ ਬਾਅਦ ਹੀ ਉਨ੍ਹਾਂ ਨੇ ਉੱਤਰ ਪ੍ਰਦੇਸ਼ ਤੋਂ ਆਪਣੀ ਰਾਜ ਸਭਾ ਸੀਟ ਛੱਡਣ ਦਾ ਫ਼ੈਸਲਾ ਕੀਤਾ ਹੈ।
5 ਨਵੰਬਰ ਨੂੰ ਮੱਧ ਪ੍ਰਦੇਸ਼ ਤੋਂ ਚੁਣੇ ਗਏ ਸਨ ਪੁਰੀ
ਹਰਦੀਪ ਸਿੰਘ ਪੁਰੀ ਦਾ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਸੀ। ਇਸ ਤੋਂ ਪਹਿਲਾਂ 5 ਨਵੰਬਰ ਨੂੰ ਉਹ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਗਏ ਸਨ। ਇਸ ਨਵੀਂ ਸੀਟ ‘ਤੇ ਉਨ੍ਹਾਂ ਦਾ ਕਾਰਜਕਾਲ 2 ਅਪ੍ਰੈਲ 2030 ਤੱਕ ਰਹੇਗਾ।
ਇਹ ਸੀਟ ਸਾਬਕਾ ਕੇਂਦਰੀ ਮੰਤਰੀ ਐੱਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ। ਉਨ੍ਹਾਂ ਨੇ ਤਾਮਿਲਨਾਡੂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿਛਲੇ ਮਹੀਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ।
ਰਾਜ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ
ਰਾਜ ਸਭਾ ਦੇ ਜਨਰਲ ਸਕੱਤਰ ਪੀ.ਸੀ. ਮੋਦੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਉੱਤਰ ਪ੍ਰਦੇਸ਼ ਦੀ ਨੁਮਾਇੰਦਗੀ ਕਰ ਰਹੇ ਰਾਜ ਸਭਾ ਮੈਂਬਰ ਹਰਦੀਪ ਸਿੰਘ ਪੁਰੀ ਨੇ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ, ਚੇਅਰਮੈਨ ਨੇ 14 ਨਵੰਬਰ 2026 ਤੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।
ਇਸ ਤਰ੍ਹਾਂ ਹਰਦੀਪ ਸਿੰਘ ਪੁਰੀ ਹੁਣ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਮੈਂਬਰ ਵਜੋਂ ਆਪਣਾ ਕਾਰਜਕਾਲ ਜਾਰੀ ਰੱਖਣਗੇ।
