CM ਮਾਨ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਲਈ ਅਰਦਾਸ ਕਰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਹੀ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰੇਗੀ।
ਪ੍ਰਧਾਨ ਮੰਤਰੀ ਸ੍ਰੀ @narendramodi ਜੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ…
ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ… ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ ‘ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ…
ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ…
——-
प्रधानमंत्री श्री @narendramodi जी से मेरी अपील है कि पहले पातशाह श्री गुरु नानक देव जी के प्रकाश पर्व के अवसर पर श्री करतारपुर साहिब का लांघा (कॉरिडोर) फिर से खोला जाए…
हर नानक नाम लेवा संगत रोज़ाना बिछड़े गुरुधामों के खुले दर्शन-दीदार की अरदास करती है… संगत की इसी आस को ध्यान में रखते हुए हमने पंजाब विधानसभा में भी इस संबंध में प्रस्ताव पारित किया था…
मुझे उम्मीद है कि संगत की धार्मिक भावनाओं का सम्मान करते हुए आप जल्द ही कॉरिडोर खोलने का ऐलान करेंगे…— Bhagwant Mann (@BhagwantMann) November 16, 2026
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ।
ਦੱਸ ਦੇਈਏ ਕਿ 27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਸੰਗਤਾਂ ਦੀ ਆਵਾਜਾਈ ਸੁਚਾਰੂ ਬਣਾਉਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਸੀ। ਇਸ ਮਤੇ ਰਾਹੀਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 7 ਮਈ 2025 ਤੋਂ ਬੰਦ ਹੈ। ਹੁਣ CM ਮਾਨ ਦੀ ਇਸ ਅਪੀਲ ਤੋਂ ਬਾਅਦ ਸੰਗਤਾਂ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਅਗਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।
