‘ਇਹ ਯਾਤਰਾ ਸਮਾਜ ਨੂੰ ਜੋੜੇਗੀ’ : ਨਿਤਿਨ ਨਬੀਨ
ਯਾਤਰਾ ਦੀ ਸ਼ੁਰੂਆਤ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ 29 ਜੁਲਾਈ ਨੂੰ ਵਾਰਾਣਸੀ ਤੋਂ ਸ਼ੁਰੂ ਕੀਤੀਆਂ ਗਈਆਂ 29 ਹਜ਼ਾਰ ਤੋਂ ਵੱਧ ‘ਸਮਰਸਤਾ ਦੀਪ ਕਲਸ਼ ਯਾਤਰਾਵਾਂ’ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।
ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਜਲੰਧਰ ਤੋਂ ਕਾਸ਼ੀ ਤੱਕ ਇਸ ਨਵੀਂ ਯਾਤਰਾ ਦੀ ਸ਼ੁਰੂਆਤ ਹੋ ਰਹੀ ਹੈ। ਇਹ ਯਾਤਰਾ ਸੱਤ ਸੂਬਿਆਂ ਦੇ 47 ਸ਼ਹਿਰਾਂ ਵਿੱਚੋਂ ਲੰਘੇਗੀ ਅਤੇ ਕਰੀਬ 2,500 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।ਨਿਤਿਨ ਨਬੀਨ ਨੇ ਕਿਹਾ ਕਿ ਇਹ ਯਾਤਰਾ ਸਮਾਜ ਨੂੰ ਜੋੜਨ ਦਾ ਕੰਮ ਕਰੇਗੀ ਅਤੇ ਗੁਰੂ ਰਵਿਦਾਸ ਜੀ ਦੇ ਸਦਭਾਵਨਾ, ਸਮਾਨਤਾ, ਭਗਤੀ ਅਤੇ ਮਾਨਵਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਏਗੀ।
Addressing the flag-off ceremony of the ‘Samrasta Sankalp Yatra’ in Jalandhar, Punjab. https://t.co/5DSMM4Fenr
— Nitin Nabin (@NitinNabin) November 18, 2026
ਸੰਤਾਂ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਯਾਤਰਾ
ਭਾਜਪਾ ਪ੍ਰਧਾਨ ਨੇ ਯਾਤਰਾ ਦੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ।
ਉਨ੍ਹਾਂ ਨੇ ਸਤਿਕਾਰਯੋਗ ਸੰਤ ਨਿਰੰਜਨ ਦਾਸ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਨ ‘ਤੇ ਵੀ ਖੁਸ਼ੀ ਜ਼ਾਹਰ ਕੀਤੀ। ਨਿਤਿਨ ਨਬੀਨ ਨੇ ਕਿਹਾ ਕਿ ਸੰਤਾਂ ਅਤੇ ਗੁਰੂਆਂ ਦਾ ਆਸ਼ੀਰਵਾਦ ਇਸ ਯਾਤਰਾ ਲਈ ਪ੍ਰੇਰਣਾ ਦਾ ਸਰੋਤ ਹੈ।
#WATCH | Punjab: BJP National President Nitin Nabin visited Dera Sachkhand Ballan in Jalandhar ahead of flagging off the Samrasta Yatra.
(Source: BJP) https://t.co/h0cvL9ltEA
— ANI (@ANI) November 18, 2026
PM ਮੋਦੀ ਦੇ ਫੈਸਲਿਆਂ ਦੀ ਕੀਤੀ ਸ਼ਲਾਘਾ
ਇਸ ਮੌਕੇ ਨਿਤਿਨ ਨਬੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਗੁਰੂ ਸਾਹਿਬਾਨ ਨੂੰ ਸਤਿਕਾਰ ਦਿੱਤਾ ਹੈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਹਨ।ਉਨ੍ਹਾਂ ਵਾਰਾਣਸੀ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ‘ਤੇ 25 ਫੁੱਟ ਉੱਚੀ ਕਾਂਸੀ ਦੀ ਮੂਰਤੀ ਸਥਾਪਤ ਕਰਨ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਦੇਣ ਦੇ ਯਤਨਾਂ ਦਾ ਜ਼ਿਕਰ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਰੱਖਣ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ।
ਐੱਚ.ਐੱਸ. ਫੂਲਕਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਚੁੱਕੇ ਸਵਾਲ
ਦੂਜੇ ਪਾਸੇ, ਭਾਜਪਾ ਆਗੂ ਐੱਚ.ਐੱਸ. ਫੂਲਕਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੈ ਅਤੇ ਸੂਬੇ ਵਿੱਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ।
ਫੂਲਕਾ ਨੇ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਸੂਬੇ ਵਿੱਚ ਫਿਰੌਤੀ ਲਈ ਆਉਣ ਵਾਲੀਆਂ ਕਾਲਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ।ਇਸ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਪੰਜਾਬ ਤੋਂ ਸ਼ੁਰੂ ਹੋ ਗਈ ਹੈ। ਹੁਣ ਇਹ ਸੱਤ ਸੂਬਿਆਂ ਵਿੱਚੋਂ ਲੰਘਦੀ ਹੋਈ ਵਾਰਾਣਸੀ ਪਹੁੰਚੇਗੀ।
