ਇਸ ਰੈਲੀ ਨੂੰ ਲੈ ਕੇ ਹੁਣ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ 8 ਦਸੰਬਰ ਨੂੰ ਮੋਗਾ ਦੀ ਰੈਲੀ ਤੋਂ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ?
8 ਦਸੰਬਰ ਨੂੰ ਮੋਗਾ ਵਿੱਚ ਹੋਵੇਗੀ ਅਕਾਲੀ ਦਲ ਦੀ ਵੱਡੀ ਰੈਲੀ
ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗੀ।ਪਾਰਟੀ ਵੱਲੋਂ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਖੁਦ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਲਈ ਤਿਆਰੀਆਂ ਕਰਨ ਵਾਸਤੇ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ਦੀ ਸੁਰੱਖਿਆ ‘ਚ ਸੰਨ੍ਹ! FBI ਦੇ ਸੰਵੇਦਨਸ਼ੀਲ ਡੇਟਾ ‘ਤੇ ਹੈਕਰਾਂ ਦੀ ਨਜ਼ਰ
ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੇ ਵਧਾਈ ਸਿਆਸੀ ਹਲਚਲ
ਇਸ ਰੈਲੀ ਦੀ ਅਹਿਮੀਅਤ ਇਸ ਲਈ ਵੀ ਵਧ ਗਈ ਹੈ ਕਿਉਂਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਇਸੇ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ਵੀ ਸਿਆਸੀ ਗਲਿਆਰਿਆਂ ਵਿੱਚ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹੇ ਵਿੱਚ 8 ਦਸੰਬਰ ਦੀ ਰੈਲੀ ਨੂੰ ਸਿਰਫ਼ ਇੱਕ ਸਿਆਸੀ ਇਕੱਠ ਦੀ ਬਜਾਏ ਪੰਜਾਬ ਦੀ ਆਉਣ ਵਾਲੀ ਸਿਆਸਤ ਦੇ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ।ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਗਠਜੋੜ ਸਬੰਧੀ ਕਿਸੇ ਅਧਿਕਾਰਤ ਐਲਾਨ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਕੀ 8 ਦਸੰਬਰ ਨੂੰ ਪੰਜਾਬ ਆਉਣਗੇ PM ਮੋਦੀ?
ਇਸ ਰੈਲੀ ਨੂੰ ਲੈ ਕੇ ਇੱਕ ਹੋਰ ਚਰਚਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਵੀ ਹੋ ਰਹੀ ਹੈ। ਸਿਆਸੀ ਹਲਕਿਆਂ ਵਿੱਚ 8 ਦਸੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਆਉਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਸਿਆਸਤ ਵਿੱਚ ਇਸ ਦਿਨ ਨੂੰ ਕਾਫ਼ੀ ਅਹਿਮ ਮੰਨਿਆ ਜਾ ਸਕਦਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਦੇ ਦੌਰੇ ਅਤੇ ਰੈਲੀ ਵਿੱਚ ਸ਼ਮੂਲੀਅਤ ਸਬੰਧੀ ਅਜੇ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਪੰਜਾਬ ਦੇ ਸਿਆਸੀ ਸਮੀਕਰਨ?
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਲਗਾਤਾਰ ਵਧ ਰਹੀ ਹੈ। ਅਜਿਹੇ ਵਿੱਚ ਜੇਕਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਸੂਬੇ ਦੇ ਸਿਆਸੀ ਸਮੀਕਰਨਾਂ ‘ਤੇ ਪੈ ਸਕਦਾ ਹੈ।
ਹੁਣ ਸਭ ਦੀਆਂ ਨਜ਼ਰਾਂ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ‘ਤੇ ਟਿਕੀਆਂ ਹੋਈਆਂ ਹਨ। ਕੀ ਸੁਖਬੀਰ ਸਿੰਘ ਬਾਦਲ ਇਸ ਮੌਕੇ ਕੋਈ ਵੱਡਾ ਸਿਆਸੀ ਸੰਕੇਤ ਦੇਣਗੇ? ਕੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੋਈ ਐਲਾਨ ਹੋਵੇਗਾ ਜਾਂ ਇਹ ਰੈਲੀ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਹੇਗੀ?
ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਤਾਂ 8 ਦਸੰਬਰ ਨੂੰ ਹੀ ਮਿਲਣਗੇ, ਪਰ ਇਸ ਰੈਲੀ ਨੇ ਪੰਜਾਬ ਦੀ ਸਿਆਸਤ ਵਿੱਚ ਹੁਣ ਤੋਂ ਹੀ ਨਵੀਂ ਚਰਚਾ ਛੇੜ ਦਿੱਤੀ ਹੈ।
ਇਹ ਵੀ ਪੜ੍ਹੋ : ਸਾਵਧਾਨ ਪੰਜਾਬ! 10 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ, ਅਗਲੇ 2 ਦਿਨ ਰਹਿਣਾ ਪਵੇਗਾ ਚੌਕਸ
