ਇਸ ਫੇਰਬਦਲ ਵਿੱਚ ਕਈ ਵੱਡੇ ਅਧਿਕਾਰੀਆਂ ਦੀਆਂ ਪੋਸਟਿੰਗਾਂ ਬਦਲੀਆਂ ਗਈਆਂ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ (GS Bhullar) ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਅੰਮ੍ਰਿਤਸਰ ਬਾਰਡਰ ਰੇਂਜ ਦੇ IGP ਵਜੋਂ ਤਾਇਨਾਤ ਸਨ।
ਉੱਥੇ ਹੀ ਜਲੰਧਰ ਦੇ ਮੌਜੂਦਾ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ, ਜਦਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ DIG ਨਿਯੁਕਤ ਕੀਤਾ ਗਿਆ ਹੈ।
ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ
ਸਰਕਾਰ ਵੱਲੋਂ ਕੀਤੇ ਗਏ ਵੱਡੇ ਫੇਰਬਦਲ ਤਹਿਤ ਤਿੰਨ ਪ੍ਰਮੁੱਖ ਸ਼ਹਿਰਾਂ ਵਿੱਚ ਨਵੇਂ ਪੁਲਿਸ ਕਮਿਸ਼ਨਰ ਲਗਾਏ ਗਏ ਹਨ।
- ਗੁਰਪ੍ਰੀਤ ਸਿੰਘ ਭੁੱਲਰ: ਪੁਲਿਸ ਕਮਿਸ਼ਨਰ ਜਲੰਧਰ
- ਸਤਿੰਦਰ ਸਿੰਘ: ਪੁਲਿਸ ਕਮਿਸ਼ਨਰ ਲੁਧਿਆਣਾ
- ਕੁਲਦੀਪ ਸਿੰਘ: ਪੁਲਿਸ ਕਮਿਸ਼ਨਰ ਅੰਮ੍ਰਿਤਸਰ
ਇਸ ਤੋਂ ਇਲਾਵਾ ਹਰਮਨਬੀਰ ਸਿੰਘ ਨੂੰ DIG ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ ਹੈ। ਸਵਪਨ ਸ਼ਰਮਾ ਨੂੰ DIG ਰੋਪੜ ਰੇਂਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕਈ ਰੇਂਜਾਂ ਅਤੇ ਜ਼ਿਲ੍ਹਿਆਂ ਦੇ ਅਧਿਕਾਰੀ ਵੀ ਬਦਲੇ
ਇਸ ਤਬਾਦਲਾ ਸੂਚੀ ਵਿੱਚ ਜਗਦਲੇ ਨੀਲਾਂਬਰੀ ਵਿਜੇ ਨੂੰ IGP ਜਲੰਧਰ ਰੇਂਜ, ਨਵੀਨ ਸਿੰਗਲਾ ਨੂੰ DIG ਫਰੀਦਕੋਟ ਰੇਂਜ, ਹਰਜੀਤ ਸਿੰਘ ਨੂੰ DIG ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ DIG ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ DIG ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ‘ਤੇ ਵੀ ਕਈ SSP ਦੀਆਂ ਨਿਯੁਕਤੀਆਂ ਬਦਲੀਆਂ ਗਈਆਂ ਹਨ। ਸੁਰਿੰਦਰ ਲਾਂਬਾ ਨੂੰ SSP ਸੰਗਰੂਰ, ਰਵਜੋਤ ਗਰੇਵਾਲ ਨੂੰ SSP ਵਿਜੀਲੈਂਸ ਬਿਊਰੋ, ਅੰਕੁਰ ਗੁਪਤਾ ਨੂੰ SSP ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ SSP ਫਿਰੋਜ਼ਪੁਰ, ਡਾ. ਪ੍ਰਗਿਆ ਜੈਨ ਨੂੰ SSP ਅੰਮ੍ਰਿਤਸਰ ਦਿਹਾਤੀ ਅਤੇ ਤੁਸ਼ਾਰ ਗੁਪਤਾ ਨੂੰ SSP ਗੁਰਦਾਸਪੁਰ ਲਗਾਇਆ ਗਿਆ ਹੈ।ਇਸ ਤੋਂ ਇਲਾਵਾ ਹਰਕਮਲਪ੍ਰੀਤ ਸਿੰਘ ਖੱਖ ਨੂੰ SSP ਜਲੰਧਰ ਦਿਹਾਤੀ ਅਤੇ ਭੁਪਿੰਦਰ ਸਿੰਘ ਨੂੰ SSP ਮਾਲੇਰਕੋਟਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਵੱਡੇ ਪੁਲਿਸ ਫੇਰਬਦਲ ਤੋਂ ਬਾਅਦ ਹੁਣ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਅਹਿਮ ਜ਼ਿਲ੍ਹਿਆਂ ਵਿੱਚ ਪੁਲਿਸ ਪ੍ਰਸ਼ਾਸਨ ਦੀ ਕਮਾਨ ਨਵੇਂ ਅਧਿਕਾਰੀਆਂ ਦੇ ਹੱਥਾਂ ਵਿੱਚ ਹੋਵੇਗੀ।


