ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਕੇ ਚੋਣ ਮੁਹਿੰਮ ਨੂੰ ਰਫ਼ਤਾਰ ਦੇ ਦਿੱਤੀ ਹੈ।ਪਾਰਟੀ ਵੱਲੋਂ ਜਾਰੀ ਸੂਚੀ ਵਿੱਚ 35 ਵਾਰਡਾਂ ਲਈ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਉਮੀਦਵਾਰਾਂ ਦੇ ਐਲਾਨ ਨਾਲ ਹੁਣ ਚੋਣ ਮੈਦਾਨ ਵਿੱਚ ਮੁਕਾਬਲਾ ਹੋਰ ਦਿਲਚਸਪ ਹੋਣ ਦੀ ਉਮੀਦ ਹੈ।
ਚੰਡੀਗੜ੍ਹ ਵਿੱਚ ਵਧੇਗੀ ਸਿਆਸੀ ਹਲਚਲ
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਤੇਜ਼ ਹੋਣ ਜਾ ਰਿਹਾ ਹੈ। ਕਾਂਗਰਸ ਦੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਹੋਰ ਪਾਰਟੀਆਂ ਦੀਆਂ ਚੋਣ ਤਿਆਰੀਆਂ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਉਮੀਦਵਾਰਾਂ ਦੀ ਸੂਚੀ ਸਾਹਮਣੇ ਆਉਣ ਤੋਂ ਬਾਅਦ ਵਰਕਰਾਂ ਅਤੇ ਸਮਰਥਕਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਦੇ ਵੋਟਰ ਕਿਸ ਪਾਰਟੀ ‘ਤੇ ਭਰੋਸਾ ਜਤਾਉਂਦੇ ਹਨ ਅਤੇ ਨਗਰ ਨਿਗਮ ਦੀ ਸੱਤਾ ਕਿਸ ਦੇ ਹੱਥ ਆਉਂਦੀ ਹੈ।
