ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਪੁੰਛ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ ਜਿੱਥੇ ਨੇੜਲੇ ਪਿੰਡ ਵਿੱਚ ਇਫਤਾਰ ਪਾਰਟੀ ਲਈ ਇੱਕ ਟਰੱਕ ਵਿੱਚ ਫਲ ਅਤੇ ਹੋਰ ਸਾਮਾਨ ਲਿਜਾਂਦੇ ਹੋਏ ਪੰਜ ਜਵਾਨ ਸ਼ਹੀਦ ਹੋ ਗਏ ਸਨ।
ਉਨ੍ਹਾਂ ਨੇ ਸਰਹੱਦੀ ਖੇਤਰ ‘ਚ ਸੁਰੱਖਿਆ ਅਤੇ ਵੀਰਵਾਰ ਨੂੰ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਚੱਲ ਰਹੇ ਤਲਾਸ਼ੀ ਅਭਿਆਨ ਦੀ ਸਮੀਖਿਆ ਕੀਤੀ।
ਉੱਤਰੀ ਕਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਲੈਫਟੀਨੈਂਟ ਜਨਰਲ ਦਿਵੇਦੀ ਨੇ ਹਮਲੇ ਤੋਂ ਬਾਅਦ ਸੰਚਾਲਨ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੂੰ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ।