ਫਤਿਹਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਕਰਨ ਦੀ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ,ਓਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਹੁਣ ਪੁਲਿਸ ਨੇ 10 ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।