ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰੀ ਨੂੰ ਲੈਕੇ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਰਡਾਰ ‘ਤੇ ਲਿਆ ਹੈ। ਹੁਣ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ।