ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮੰਗਲਵਾਰ ਦੁਪਹਿਰ ਕਰੀਬ 3:30 ਵਜੇ ਧਰਨੇ ‘ਤੇ ਬੈਠੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਸ਼ਾਮ ਕਰੀਬ 6:30 ਵਜੇ ਹਟਾ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੱਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਵਿਰੋਧੀ ਧਿਰ ਦੇ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ।

ਇਹ ਪ੍ਰਦਰਸ਼ਨ ਕੇਂਦਰੀ ਸਿੱਖਿਆ ਮੰਤਰੀ ਧਰਮੇੰਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਸੀ।ਜਾਣਕਾਰੀ ਮੁਤਾਬਕ, ਕਰੀਬ ਤਿੰਨ ਘੰਟੇ ਚੱਲੇ ਧਰਨੇ ਦੌਰਾਨ ਸਰਕਾਰ ਵੱਲੋਂ ਦੋ ਵਾਰ ਰਾਹੁਲ ਗਾਂਧੀ ਨਾਲ ਗੱਲਬਾਤ ਕਰਕੇ ਧਰਨਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਨਹੀਂ ਮੰਨੇ।

ਇਸ ਤੋਂ ਬਾਅਦ 100 ਤੋਂ ਵੱਧ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਹੁਲ ਗਾਂਧੀ ਦੇ ਆਲੇ-ਦੁਆਲੇ ਘੇਰਾ ਬਣਾ ਲਿਆ ਅਤੇ ਪੁਲਿਸ ਨੂੰ ਰਾਹੁਲ ਗਾਂਧੀ ਦੇ ਤੱਕ ਪਹੁੰਚਣ ਤੋਂ ਰੋਕਿਆ।ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪ੍ਰਦਰਸ਼ਨ ਦੌਰਾਨ ਪ੍ਰਤੀਕਾਤਮਕ ਤੌਰ ‘ਤੇ ਆਪਣੇ ਹੱਥ ਬੰਨ੍ਹੇ ਹੋਏ ਸਨ।

ਕਰੀਬ ਅੱਧੇ ਘੰਟੇ ਤੱਕ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੁੰਦੀ ਰਹੀ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ। ਆਖ਼ਰਕਾਰ 12 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਰਾਹੁਲ ਗਾਂਧੀ ਨੂੰ ਚੁੱਕ ਕੇ ਬੱਸ ਵਿੱਚ ਬਿਠਾਇਆ ਅਤੇ ਹਿਰਾਸਤ ਵਿੱਚ ਲੈ ਗਏ। ਮੱਲਿਕਾਰਜੁਨ ਖੜਗੇ,ਪ੍ਰਿਯੰਕਾ ਗਾਂਧੀ, ਅਖਿਲੇਸ਼ ਯਾਦਵ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ,ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਵਿਰੋਧੀ ਆਗੂਆਂ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।

ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨੇੜੇ ਚੱਲ ਰਹੇ ਧਰਨੇ ਨੂੰ ਖਤਮ ਕਰਵਾਉਣ ਲਈ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਅਤੇ ਗ੍ਰਹਿ ਸਕੱਤਰ ਗੋਵਿੰਦ ਮੋਹਨ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਕਰੀਬ 20 ਮਿੰਟ ਤੱਕ ਗੱਲਬਾਤ ਕੀਤੀ।ਇਸ ਤੋਂ ਬਾਅਦ ਜਿਤੇਂਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਲਈ ਗਏ। ਅਮਿਤ ਸ਼ਾਹ ਨਾਲ ਚਰਚਾ ਕਰਨ ਤੋਂ ਬਾਅਦ ਉਹ ਦੁਬਾਰਾ ਰਾਹੁਲ ਗਾਂਧੀ ਕੋਲ ਪਹੁੰਚੇ ਅਤੇ ਉਨ੍ਹਾਂ ਨਾਲ ਇਕ ਹੋਰ ਦੌਰ ਦੀ ਗੱਲਬਾਤ ਕੀਤੀ।

ਜਿਤੇਂਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ਪਹਿਲੀ ਮੰਗ NEET ਮੁੱਦੇ ‘ਤੇ ਸੰਸਦ ਵਿੱਚ ਚਰਚਾ ਕਰਵਾਉਣ ਦੀ ਸੀ, ਜਿਸ ਨੂੰ ਸਰਕਾਰ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਮੰਗ ਬਦਲ ਦਿੱਤੀ ਅਤੇ ਕਿਹਾ ਕਿ ਹੁਣ ਉਨ੍ਹਾਂ ਦੀਆਂ ਦੋ ਮੰਗਾਂ ਹਨ।
ਪਹਿਲੀ, NEET ਮੁੱਦੇ ‘ਤੇ ਸੰਸਦ ਵਿੱਚ ਚਰਚਾ ਹੋਵੇ ਅਤੇ ਦੂਜੀ, ਕੇਂਦਰੀ ਸਿੱਖਿਆ ਮੰਤਰੀ ਧਰਮੇੰਦਰ ਪ੍ਰਧਾਨ ਅਸਤੀਫ਼ਾ ਦੇਣ।
कुछ समय पहले, यह ज्ञात हुआ कि कांग्रेस पार्टी के राष्ट्रीय अध्यक्ष, श्री मल्लिकार्जुन खड़गे और उनके साथ अन्य वरिष्ठ नेता, जैसे कि श्री राहुल गांधी, श्रीमती प्रियंका गांधी इत्यादि अकस्मात ही अकबर रोड़ के समीप एक स्थान पर अपने समर्थकों के साथ धरने पर बैठ गयेहैं। सरकार ने इस वरिष्ठ…
— Dr Jitendra Singh (@DrJitendraSingh) July 21, 2026