ਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਨੇ ਆਪਣੀ ਮੁਹਿੰਮ ਦੇ 182ਵੇਂ ਦਿਨ ਵੀ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। AGTF ਪੰਜਾਬ ਦੇ ਤਾਲਮੇਲ ਨਾਲ ਚਲਾਈ ਗਈ ਇਸ ਮੁਹਿੰਮ ਦੌਰਾਨ ਕਈ ਥਾਵਾਂ ‘ਤੇ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਗਿਆ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁਹਿੰਮ ਦੌਰਾਨ 646 ਛਾਪੇਮਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 326 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 8 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।ਪੁਲਿਸ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 51,256 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।
𝐃𝐚𝐲 𝟏𝟖𝟐 | ‘𝐆𝐚𝐧𝐠𝐬𝐭𝐫𝐚𝐧 𝐓𝐞 𝐕𝐚𝐚𝐫’
Punjab Police, in coordination with AGTF Punjab, continued its decisive statewide crackdown on gangster networks through targeted raids at identified and mapped locations across the state.
✔️ 646 raids conducted
✔️ 326… pic.twitter.com/AvzP8gZtqL— Punjab Police India (@PunjabPoliceInd) July 22, 2026