Barnala lathichage| ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਹੁਣ ਸਿਆਸੀ ਅਤੇ ਪ੍ਰਸ਼ਾਸਨਿਕ ਤੌਰ ‘ਤੇ ਨਵਾਂ ਮੋੜ ਲੈ ਲਿਆ ਹੈ। ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਤੋਂ ਬਾਅਦ ਹੁਣ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਵੀ ਇਸ ਮਾਮਲੇ ‘ਤੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਵੀਰਵਾਰ ਨੂੰ ਸਫਾਈ ਆਗੂਆਂ ਦੀ ਮੀਟਿੰਗ ਦੌਰਾਨ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਹ ਹੜਤਾਲ 27 ਅਪ੍ਰੈਲ ਨੂੰ ਸੋਮਵਾਰ ਤੋਂ ਕੀਤੀ ਜਾਵੇਗੀ, ਜੋ ਕਿ ਅਣਮਿੱਥੇ ਸਮੇਂ ਤੱਕ ਕੀਤੀ ਜਾਵੇਗੀ।
ਸੋਮਵਾਰ ਤੋਂ ਹੜਤਾਲ ਦੀ ਚੇਤਾਵਨੀ
ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਵੀਰਵਾਰ ਨੂੰ ਸਫ਼ਾਈ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਐਤਵਾਰ ਤੱਕ ਕੋਈ ਠੋਸ ਕਾਰਵਾਈ ਨਾ ਕੀਤੀ , ਤਾਂ ਸੋਮਵਾਰ ਤੋਂ ਸੂਬੇ ਭਰ ਦੇ ਸਫ਼ਾਈ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ।
ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਚੰਦਨ ਗਰੇਵਾਲ ਨੇ ਕਿਹਾ ਕਿ ਬਰਨਾਲਾ ਘਟਨਾ ਲਈ ਜ਼ਿੰਮੇਵਾਰ ਡੀਐਸਪੀ, ਐਸਐਸਪੀ ਅਤੇ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਘਟਨਾਵਾਂ ‘ਤੇ ਕਾਰਵਾਈ ਨਾ ਹੋਈ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
ਪੰਜਾਬ ਸਰਕਾਰ ਨੂੰ ਐਤਵਾਰ ਤੱਕ ਦਾ ਸਮਾਂ
ਚੰਦਨ ਗਰੇਵਾਲ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਐਤਵਾਰ ਤੱਕ ਦਾ ਸਮਾਂ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇ ਸੋਮਵਾਰ ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਸੂਬਾ ਭਰ ਦੇ ਸਫ਼ਾਈ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦਾ ਮੰਗ-ਪੱਤਰ ਨਹੀਂ ਦਿੱਤਾ ਜਾਵੇਗਾ ਹੈ।
ਪੰਜਾਬ ਬੰਦ ਨਹੀਂ, ਸਿਰਫ਼ ਕੰਮ ਬੰਦ
ਚੰਦਨ ਗਰੇਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਬੰਦ ਜਾਂ ਦੁਕਾਨਾਂ ਬੰਦ ਕਰਨ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਸੋਮਵਾਰ ਤੋਂ ਸਿਰਫ਼ ਸਫ਼ਾਈ ਸੇਵਕ ਆਪਣੀਆਂ ਸੇਵਾਵਾਂ ਬੰਦ ਕਰਨਗੇ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਨਮਾਨ ਅਤੇ ਇਨਸਾਫ਼ ਸਭ ਤੋਂ ਵੱਡਾ ਮੁੱਦਾ ਹੈ।