ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਨੇ ਲੋਕ ਸਭਾ ਵਿੱਚ ਜ਼ੋਰਦਾਰ ਹੰਗਾਮਾ ਕੀਤਾ। ਲਗਾਤਾਰ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ 27 ਜੁਲਾਈ,ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ।
लोकसभा की कार्यवाही 27 जुलाई 2026 को सुबह 11 बजे तक के लिए स्थगित कर दी गई है। https://t.co/yDn1Gl2U5k
— डीडी न्यूज़ (@DDNewsHindi) July 24, 2026
ਵਿਰੋਧੀ ਪਾਰਟੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਮੈਂਬਰਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਹੰਗਾਮਾ ਵਧਣ ‘ਤੇ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।
ਦੂਜੇ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਹਰ ਮੁੱਦੇ ‘ਤੇ ਚਰਚਾ ਲਈ ਤਿਆਰ ਹੈ, ਪਰ ਹੰਗਾਮੇ ਦੀ ਬਜਾਏ ਸੰਸਦ ਵਿੱਚ ਗੱਲਬਾਤ ਰਾਹੀਂ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਸਰਕਾਰ ਦਾ ਮੰਨਣਾ ਹੈ ਕਿ ਹੰਗਾਮੇ ਦੀ ਬਜਾਏ ਸੰਸਦ ਅੰਦਰ ਵਿਚਾਰ-ਵਟਾਂਦਰੇ ਰਾਹੀਂ ਮਸਲਿਆਂ ਦਾ ਹੱਲ ਲੱਭਣਾ ਚਾਹੀਦਾ ਹੈ।
ਉੱਧਰ, ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੂੰ ਕੇਂਦਰੀ ਸਿਹਤ ਮੰਤਰੀ ਜੇ.ਪੀ ਨੱਡਾ ਨੇ ਜੂਸ ਪਿਲਾ ਕੇ ਵਰਤ ਤੋੜਵਾਇਆ। ਹਾਲਾਂਕਿ ਵਿਰੋਧੀ ਧਿਰ ਨੇ ਸਪੱਸ਼ਟ ਕੀਤਾ ਹੈ ਕਿ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਜਾਰੀ ਰਹੇਗੀ। ਹੁਣ ਸਭ ਦੀ ਨਿਗਾਹ ਸੋਮਵਾਰ ਨੂੰ ਮੁੜ ਸ਼ੁਰੂ ਹੋਣ ਵਾਲੀ ਲੋਕ ਸਭਾ ਦੀ ਕਾਰਵਾਈ ਅਤੇ ਸਰਕਾਰ-ਵਿਰੋਧੀ ਧਿਰ ਵਿਚਾਲੇ ਸੰਭਾਵਿਤ ਗੱਲਬਾਤ ਦੇ ਨਤੀਜਿਆਂ ‘ਤੇ ਟਿਕੀ ਹੋਈ ਹੈ।