ਨਵੀਂ ਦਿੱਲੀ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ‘ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਭਾਰਤੀ ਸੰਵਿਧਾਨ ਦੀ ਧਾਰਾ 75(2) ਤਹਿਤ ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੁਣ ਇਨ੍ਹਾਂ ਦੋਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਵੇਗੀ, ਇਸ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਦਾ ਰਾਜ ਸਭਾ ਕਾਰਜਕਾਲ ਪਹਿਲਾਂ ਹੀ 21 ਜੂਨ ਨੂੰ ਖਤਮ ਹੋ ਗਿਆ ਸੀ।ਭਾਜਪਾ ਨੇ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਵਿੱਚ ਰਵਨੀਤ ਬਿੱਟੂ ਨੂੰ ਦੁਬਾਰਾ ਉਮੀਦਵਾਰ ਵਜੋਂ ਨਹੀਂ ਖੜ੍ਹਾ ਕੀਤਾ ਸੀ। ਇਸ ਦੇ ਬਾਵਜੂਦ, ਉਨ੍ਹਾਂ ਨੂੰ ਹੁਣ ਤੱਕ ਅਸਤੀਫਾ ਦੇਣ ਲਈ ਨਹੀਂ ਕਿਹਾ ਗਿਆ ਸੀ,ਪਰ ਹੁਣ ਉਨ੍ਹਾਂ ਦਾ ਅਸਤੀਫਾ ਅਧਿਕਾਰਕ ਤੌਰ ‘ਤੇ ਸਵੀਕਾਰ ਕਰ ਲਿਆ ਗਿਆ ਹੈ।
I express my heartfelt gratitude to Hon’ble President Smt. Droupadi Murmu Ji and Hon’ble Prime Minister Shri @narendramodi Ji for giving me the opportunity to serve the nation as Minister of State in the Government of India.
It has been an honour to serve the people of India,…— Ravneet Singh Bittu (@RavneetBittu) July 24, 2026
ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਥਾਂ ਕਿਸ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਦੀ ਹੈ ਅਤੇ ਰੇਲਵੇ ਤੇ ਖੁਰਾਕ ਪ੍ਰੋਸੈਸਿੰਗ ਮੰਤਰਾਲਿਆਂ ਦੀ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਂਦੀ ਹੈ।